ਬਿਲਾਵਲੁ ਮਹਲਾ ੫ ॥
Bilaaval, Fifth Mehl:
ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥
(ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਆਸਰਾ ਲਿਆ) ਗੁਰੂ ਨੇ ਉਸ ਦੀ ਸਹਾਇਤਾ ਕਰਨ ਦਾ ਨੇਮ ਨਿਬਾਹ ਦਿੱਤਾ, (ਉਸ ਦੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਮਿਟ ਗਈ, (ਮਾਇਆ ਵਾਲੀ) ਅਪਣੱਤ ਦੂਰ ਹੋ ਗਈ, ਉਸ ਦੇ ਸਾਰੇ ਡਰ ਵਹਿਮ ਨੱਸ ਗਏ,
Desire is stilled, and egotism is gone; fear and doubt have run away.
ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥
ਉਸ ਨੇ ਆਤਮਕ ਅਡੋਲਤਾ ਹਾਸਲ ਕਰ ਲਈ, ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਗਿਆ ।੧।
I have found stability, and I am in ecstasy; the Guru has blessed me with Dharmic faith. ||1||
ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥
ਹੇ ਭਾਈ! (ਜਿਸ ਭੀ ਮਨੁੱਖ ਨੇ) ਪੂਰੇ ਗੁਰੂ ਦਾ ਆਸਰਾ ਲਿਆ ਹੈ । ਉਸ ਦਾ (ਮਾਇਆ ਦੀ) ਮਮਤਾ ਵਾਲਾ ਦੁੱਖ ਦੂਰ ਹੋ ਜਾਂਦਾ ਹੈ ।
Worshipping the Perfect Guru in adoration, my anguish is eradicated.
ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥
ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧।ਰਹਾਉ।
My body and mind are totally cooled and soothed; I have found peace, O my brother. ||1||Pause||
ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥
(ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਪੱਲਾ ਫੜਿਆ, ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ ਉਸ ਦਾ ਮਨ ਪਰਮਾਤਮਾ ਦਾ ਨਾਮ ਜਪ ਕੇ ਜਾਗ ਪਿਆ, ਉਸ ਨੇ (ਹਰ ਥਾਂ) ਅਚਰਜ-ਰੂਪ ਪਰਮਾਤਮਾ ਦਾ ਦਰਸਨ ਕਰ ਲਿਆ ।
I have awakened from sleep, chanting the Name of the Lord; gazing upon Him, I am filled with wonder.
ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਉਸ ਦਾ ਮਨ (ਮਾਇਆ ਵਲੋਂ) ਰੱਜ ਗਿਆ । ਹੇ ਭਾਈ! ਉਸ ਨਾਮ-ਅੰਮ੍ਰਿਤ ਦਾ ਸੁਆਦ ਹੈ ਹੀ ਅਚਰਜ ।੨।
Drinking in the Ambrosial Nectar, I am satisfied. How wondrous is its taste! ||2||
ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਆਪ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਉਹ ਮਨੁੱਖ ਆਪਣੀਆਂ ਕੁਲਾਂ ਨੂੰ, ਆਪਣੇ ਪਰਵਾਰ ਨੂੰ ਪਾਰ ਲੰਘਾ ਲੈਂਦਾ ਹੈ ।
I myself am liberated, and my companions swim across; my family and ancestors are also saved.
ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥
ਗੁਰੂ ਦੀ ਕੀਤੀ ਹੋਈ ਸੇਵਾ ਉਸ ਨੂੰ ਫਲ-ਦਾਇਕ ਸਾਬਤ ਹੋ ਜਾਂਦੀ ਹੈ, (ਪ੍ਰਭੂ ਦੀ) ਪਵਿੱਤਰ ਹਜ਼ੂਰੀ ਵਿਚ (ਉਸ ਨੂੰ ਥਾਂ ਮਿਲ ਜਾਂਦੀ ਹੈ) ।੩।
Service to the Divine Guru is fruitful; it has made me pure in the Court of the Lord. ||3||
ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥
ਹੇ ਭਾਈ! ਮੈਂ ਨੀਚ ਸਾਂ, ਅਨਾਥ ਸਾਂ, ਅੰਞਾਨ ਸਾਂ, ਮੇਰੇ ਅੰਦਰ ਕੋਈ ਗੁਣ ਨਹੀਂ ਸਨ, ਮੈਂ ਗੁਣਾਂ ਤੋਂ ਸੱਖਣਾ ਸਾਂ (ਪਰ ਗੁਰੂ ਦੀ ਸਰਨ ਪੈਣ ਕਰ ਕੇ, ਮੈਂ)
I am lowly, without a master, ignorant, worthless and without virtue.
ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥
ਨਾਨਕ ਉਤੇ ਪਰਮਾਤਮਾ ਦੀ ਮੇਹਰ ਹੋਈ, ਪਰਮਾਤਮਾ ਨੇ ਮੈਨੂੰ ਆਪਣਾ ਸੇਵਕ ਬਣਾ ਲਿਆ ।੪।੨੫।੫੫।
Nanak has been blessed with God's Mercy; God has made him His Slave. ||4||25||55||