ਬਿਲਾਵਲੁ ਮਹਲਾ ੫ ॥
Bilaaval, Fifth Mehl:
 
ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥
ਹੇ ਭਾਈ! ਗੁਰੂ ਨੇ ਆਪ ਉੱਦਮ ਕਰ ਕੇ (ਜਿਸ ਜਿਸ ਜੀਵ ਨੂੰ ਗੁਰ-ਸ਼ਬਦ ਦੀ ਦਾਤਿ ਦੇ ਕੇ ਉਹਨਾਂ ਦੇ ਸਿਰ ਉਤੇ ਪਿਛਲੇ ਜਨਮਾਂ ਦੇ ਕੀਤੇ ਹੋਏ) ਵਿਕਾਰਾਂ ਦਾ ਭਾਰ ਲਾਹ ਦਿੱਤਾ,
All beings and creatures are totally pleased, gazing on God's glorious radiance.
 
ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥
ਉਹ ਸਾਰੇ ਜੀਵ ਪਰਮਾਤਮਾ ਦੀ ਪ੍ਰਤੱਖ ਵਡਿਆਈ ਵੇਖ ਕੇ ਨਿਹਾਲ ਹੋ ਜਾਂਦੇ ਹਨ ।੧।
The True Guru has paid off my debt; He Himself did it. ||1||
 
ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥
ਹੇ ਭਾਈ! ਗੁਰੂ ਦਾ ਸ਼ਬਦ (ਆਤਮਕ ਜੀਵਨ ਦੇ ਪਲਰਨ ਵਾਸਤੇ ਇਕ ਐਸਾ ਭੋਜਨ ਹੈ ਜੋ) ਕਦੇ ਨਹੀਂ ਮੁੱਕਦਾ ।
Eating and expending it, it is always available; the Word of the Guru's Shabad is inexhaustible.
 
ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥
(ਜਿਸ ਮਨੁੱਖ ਦੀ ਉਮਰ ਇਹ ਭੋਜਨ ਆਪ) ਵਰਤਦਿਆਂ (ਅਤੇ ਹੋਰਨਾਂ ਨੂੰ) ਵੰਡਦਿਆਂ ਗੁਜ਼ਰਦੀ ਹੈ, ਉਸ ਦੇ ਪਾਸ (ਇਸ) ਰਸਦ ਦੇ ਭੰਡਾਰ ਭਰੇ ਰਹਿੰਦੇ ਹਨ, (ਇਸ ਰਸਦ ਵਿਚ) ਕਦੇ ਭੀ ਤੋਟ ਨਹੀਂ ਆਉਂਦੀ ।੧।ਰਹਾਉ।
Everything is perfectly arranged; it is never exhausted. ||1||Pause||
 
ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥
(ਇਸੇ ਵਾਸਤੇ, ਹੇ ਭਾਈ!) ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹ ਇਕ ਐਸਾ ਖ਼ਜ਼ਾਨਾ ਹੈ ਜੋ ਕਦੇ ਨਹੀਂ ਮੁੱਕਦਾ ।
In the Saadh Sangat, the Company of the Holy, I worship and adore the Lord, the infinite treasure.
 
ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥
(ਦੁਨੀਆ ਵਿਚ) ਧਰਮ, ਅਰਥ, ਕਾਮ, ਮੋਖ (ਇਹ ਚਾਰ ਹੀ ਪ੍ਰਸਿੱਧ ਅਮੋਲਕ ਪਦਾਰਥ ਮੰਨੇ ਗਏ ਹਨ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਪਰਮਾਤਮਾ ਉਸ ਨੂੰ ਇਹ ਪਦਾਰਥ) ਦੇਂਦਿਆਂ ਚਿਰ ਨਹੀਂ ਲਾਂਦਾ ।੨।
He does not hesitate to bless me with Dharmic faith, wealth, sexual success and liberation. ||2||
 
ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥
ਹੇ ਭਾਈ! ਗੋਬਿੰਦ ਗੁਪਾਲ ਦੇ ਭਗਤ ਇਕ-ਰਸ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦਾ ਨਾਮ ਸਿਮਰਦੇ ਹਨ ।
The devotees worship and adore the Lord of the Universe with single-minded love.
 
ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥
ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਧਨ (ਇਤਨਾ) ਇਕੱਠਾ ਕਰਦੇ ਰਹਿੰਦੇ ਹਨ ਕਿ ਉਸ ਦਾ ਅੰਦਾਜ਼ਾ ਨਹੀਂ ਲੱਗ ਸਕਦਾ ।੩।
They gather in the wealth of the Lord's Name, which cannot be estimated. ||3||
 
ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥
ਹੇ ਪ੍ਰਭੂ! (ਤੇਰੇ ਭਗਤ ਤੇਰੀ ਕਿਰਪਾ ਨਾਲ) ਤੇਰੀ ਸਰਨ ਪਏ ਰਹਿੰਦੇ ਹਨ । (ਹੇ ਭਾਈ! ਪ੍ਰਭੂ ਦੇ ਭਗਤ) ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਕਰਦੇ ਰਹਿੰਦੇ ਹਨ ।
O God, I seek Your Sanctuary, the glorious greatness of God. Nanak:
 
ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥
ਹੇ ਨਾਨਕ! ਜਗਤ ਦੇ ਖਸਮ ਪ੍ਰਭੂ ਦੇ ਗੁਣ ਬੇਅੰਤ ਹਨ, ਉਹਨਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।੪।੩੨।੬੨।
Your end or limitation cannot be found, O Infinite World-Lord. ||4||32||62||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by