ਮਾਝ ਮਹਲਾ ੫ ॥
Maajh, Fifth Mehl:
ਚਰਣ ਠਾਕੁਰ ਕੇ ਰਿਦੈ ਸਮਾਣੇ ॥
ਜਿਸ ਮਨੁੱਖ ਦਾ ਨਿਵਾਸ ਗੁਰੂ ਦੀ ਸੰਗਤਿ ਵਿਚ ਬਣਿਆ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਪਾਲਣਹਾਰ ਪ੍ਰਭੂ ਦੇ ਚਰਨ (ਸਦਾ) ਟਿਕੇ ਰਹਿੰਦੇ ਹਨ,
I cherish in my heart the Feet of my Lord and Master.
ਕਲਿ ਕਲੇਸ ਸਭ ਦੂਰਿ ਪਇਆਣੇ ॥
ਉਸ ਦੇ ਅੰਦਰੋਂ ਸਭ ਤਰ੍ਹਾਂ ਦੇ ਝਗੜੇ ਦੁੱਖ ਕਲੇਸ਼ ਕੂਚ ਕਰ ਜਾਂਦੇ ਹਨ
All my troubles and sufferings have run away.
ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥
ਜਿਸ ਮਨੁੱਖ ਦਾ ਨਿਵਾਸ ਗੁਰੂ ਦੀ ਸੰਗਤਿ ਵਿਚ ਬਣਿਆ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਸ਼ਾਂਤ ਆਤਮਕ ਆਨੰਦ ਆਤਮਕ ਅਡੋਲਤਾ ਦੀ ਲਹਿਰ ਪੈਦਾ ਹੋ ਜਾਂਦੀ ਹੈ ।੧।
The music of intuitive peace, poise and tranquility wells up within; I dwell in the Saadh Sangat, the Company of the Holy. ||1||
ਲਾਗੀ ਪ੍ਰੀਤਿ ਨ ਤੂਟੈ ਮੂਲੇ ॥
ਪ੍ਰਭੂ ਚਰਨਾਂ ਨਾਲ ਲੱਗੀ ਹੋਈ ਉਸ ਦੀ ਪ੍ਰੀਤਿ ਉੱਕਾ ਹੀ ਨਹੀਂ ਟੁੱਟਦੀ,
The bonds of love with the Lord are never broken.
ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥
ਉਸ ਨੂੰ ਆਪਣੇ ਅੰਦਰ ਤੇ ਬਾਹਰ ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ
The Lord is totally permeating and pervading inside and out.
ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥
ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉੇਸ ਦੀ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ।੨।
Meditating, meditating, meditating in remembrance on Him, singing His Glorious Praises, the noose of death is cut away. ||2||
ਅੰਮ੍ਰਿਤੁ ਵਰਖੈ ਅਨਹਦ ਬਾਣੀ ॥
(ਤੇਰੇ ਸੇਵਕਾਂ) ਦੇ ਅੰਦਰ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਇਕ-ਰਸ ਨਾਮ ਅੰਮ੍ਰਿਤ ਦੀ ਵਰਖਾ ਹੁੰਦੀ ਹੈ
The Ambrosial Nectar, the Unstruck Melody of Gurbani rains down continually;
ਮਨ ਤਨ ਅੰਤਰਿ ਸਾਂਤਿ ਸਮਾਣੀ ॥
ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ (ਗਿਆਨ-ਇੰਦ੍ਰਿਆਂ ਵਿਚ) ਸ਼ਾਂਤੀ ਟਿਕੀ ਰਹਿੰਦੀ ਹੈ ।
deep within my mind and body, peace and tranquility have come.
ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥
ਹੇ ਪ੍ਰਭੂ ! (ਜਿਨ੍ਹਾਂ ਵਡ-ਭਾਗੀਆਂ ਨੂੰ ਵਿਕਾਰਾਂ ਦਾ ਟਾਕਰਾ ਕਰਨ ਲਈ) ਗੁਰੂ ਨੇ ਹੌਸਲਾ ਦਿੱਤਾ, ਉਹ ਤੇਰੇ ਸੇਵਕ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਂਦੇ ਹਨ।੩।
Your humble servants remain satisfied and fulfilled, and the True Guru blesses them with encouragement and comfort. ||3||
ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥
ਉਸ ਨੇ ਉਸ ਪ੍ਰਭੂ ਤੋਂ ਜੀਵਨ ਮਨੋਰਥ ਪ੍ਰਾਪਤ ਕਰ ਲਿਆ ਜਿਸ ਦਾ ਉਹ ਭੇਜਿਆ ਹੋਇਆ ਹੈ ।
We are His, and from Him, we receive our rewards.
ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥
(ਗੁਰੂ ਨੇ) ਕਿਰਪਾ ਕਰਕੇ (ਉਸ ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜ ਦਿੱਤਾ
Showering His Mercy upon us, God has united us with Him.
ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥
ਹੇ ਨਾਨਕ ! ਉਸ ਵਡਭਾਗੀ ਮਨੁੱਖ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਸ ਦੀਆਂ ਆਸਾਂ ਪੂਰੀਆਂ ਹੋ ਗਈਆਂ (ਭਾਵ, ਆਸਾ ਤ੍ਰਿਸ਼ਨਾ ਆਦਿਕ ਉਸ ਨੂੰ ਪੋਹ ਨਹੀਂ ਸਕਦੀਆਂ)।੪।੩੧।੩੮।
Our comings and goings have ended, and through great good fortune, O Nanak, our hopes are fulfilled. ||4||31||38||