ਬਿਲਾਵਲੁ ਮਹਲਾ ੫ ॥
Bilaaval, Fifth Mehl:
ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥
ਹੇ ਭਾਈ! (ਜਿਨ੍ਹਾਂ ਸੇਵਕਾਂ ਨੂੰ ਸਾਧ ਸੰਗਤਿ ਵਿਚ) ਪ੍ਰਭੂ ਨੇ ਆਪ ਆਪਣੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ,
God Himself has given me the Support of His Lotus Feet.
ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥
ਉਹ ਸੇਵਕ ਉਸ ਦਾ ਸਦਾ ਕਾਇਮ ਰਹਿਣ ਵਾਲਾ ਪਰਤਾਪ ਵੇਖ ਕੇ ਉਸ ਦੀ ਸਰਨ ਪਏ ਰਹਿੰਦੇ ਹਨ ।੧।
God's humble servants seek His Sanctuary; they are respected and famous forever. ||1||
ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥
ਹੇ ਭਾਈ! ਗੁਰੂ ਨੇ ਸਾਧ ਸੰਗਤਿ ਵਿਚ ਰੂਹਾਨੀ ਰਾਜ ਕਾਇਮ ਕਰ ਦਿੱਤਾ ਹੈ ।
God is the unparalleled Savior and Protector; service to Him is immaculate and pure.
ਰਾਮ ਰਾਜ ਰਾਮਦਾਸ ਪੁਰਿ ਕੀਨ੍ਹੇ ਗੁਰਦੇਵ ॥੧॥ ਰਹਾਉ ॥
ਪ੍ਰਭੂ ਬੇਅੰਤ ਅਤੇ ਰੱਖਿਆ ਕਰਨ ਦੇ ਸਮਰੱਥ ਹੈ, (ਸਾਧ ਸੰਗਤਿ ਵਿਚ ਟਿਕ ਕੇ ਕੀਤੀ ਹੋਈ) ਉਸ ਦੀ ਸੇਵਾ-ਭਗਤੀ (ਜੀਵਨ ਨੂੰ) ਪਵਿੱਤਰ (ਬਣਾ ਦੇਂਦੀ ਹੈ) ।੧।ਰਹਾਉ।
The Divine Guru has built the City of Ramdaspur, the royal domain of the Lord. ||1||Pause||
ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥
ਹੇ ਨਾਨਕ! (ਸਾਧ ਸੰਗਤਿ ਵਿਚ ਟਿਕ ਕੇ) ਸਦਾ ਹੀ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ (ਇਸ ਤਰ੍ਹਾਂ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।
Forever and ever, meditate on the Lord, and no obstacles will obstruct you.
ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥
ਪਰਮਾਤਮਾ ਦੇ ਨਾਮ ਦੀ ਵਡਿਆਈ ਕਰਨੀ ਚਾਹੀਦੀ ਹੈ (ਪ੍ਰਭੂ ਦੇ) ਡਰ ਦੇ ਕਾਰਨ (ਕਾਮਾਦਿਕ) ਸਾਰੇ ਵੈਰੀ ਨੱਸ ਜਾਂਦੇ ਹਨ ।੨।੩।੬੭।
O Nanak, praising the Naam, the Name of the Lord, the fear of enemies runs away. ||2||3||67||