ਬਿਲਾਵਲੁ ਮਹਲਾ ੫ ॥
Bilaaval, Fifth Mehl:
ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥
ਹੇ ਭਾਈ! ਅਸਾਂ ਜੀਵਾਂ ਦੀ ਜੀਵਨ-ਜੁਗਤਿ ਪਰਮਾਤਮਾ ਦੇ ਵੱਸ ਵਿਚ ਹੈ, ਜੋ ਕੁਝ ਕਰਨ ਵਾਸਤੇ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਉਹੀ ਅਸੀ ਕਰ ਸਕਦੇ ਹਾਂ ।
The living creatures and their ways are in God's power. Whatever He says, they do.
ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥
ਜਿਸ ਮਨੁੱਖ ਉਤੇ ਜਗਤ-ਪਾਲ ਪਾਤਿਸ਼ਾਹ ਦਇਆਵਾਨ ਹੁੰਦਾ ਹੈ, ਉਸ ਨੂੰ ਕੋਈ ਡਰ ਕਰਨ ਦੀ ਲੋੜ ਨਹੀਂ ਰਹਿੰਦੀ ।੧।
When the Sovereign Lord of the Universe is pleased, there is nothing at all to fear. ||1||
ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥
ਹੇ ਪਿਆਰੇ ਗੁਰਸਿੱਖ! ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਈ ਰੱਖ,
Pain shall never afflict you, if you remember the Supreme Lord God.
ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥
ਤੈਨੂੰ ਕਦੇ ਭੀ ਕੋਈ ਦੁੱਖ ਪੋਹ ਨਹੀਂ ਸਕੇਗਾ, (ਦੁੱਖ ਤਾਂ ਕਿਤੇ ਰਹੇ) ਜਮਦੂਤ (ਭੀ) ਤੇਰੇ ਨੇੜੇ ਨਹੀਂ ਆਵੇਗਾ ।੧।ਰਹਾਉ।
The Messenger of Death does not even approach the beloved Sikhs of the Guru. ||1||Pause||
ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥
ਹੇ ਨਾਨਕ! ਪ੍ਰਭੂ ਹੀ ਜਗਤ ਦੀ ਰਚਨਾ ਕਰਨ ਦੀ ਤਾਕਤ ਵਾਲਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਸਮਰਥਾ ਵਾਲਾ) ਨਹੀਂ ਹੈ ।
The All-powerful Lord is the Cause of causes; there is no other than Him.
ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥
ਅਸੀ ਜੀਵ ਉਸ ਪ੍ਰਭੂ ਦੀ ਸਰਨ ਵਿਚ ਹੀ ਰਹਿ ਸਕਦੇ ਹਾਂ, (ਸਾਡੇ) ਮਨ ਵਿਚ ਉਸੇ ਦਾ ਹੀ ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ।੨।੫।੬੯।
Nanak has entered the Sanctuary of God; the True Lord has given strength to the mind. ||2||5||69||