ਬਿਲਾਵਲੁ ਮਹਲਾ ੫ ॥
Bilaaval, Fifth Mehl:
ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥
ਹੇ ਪਾਰਬ੍ਰਹਮ! (ਮੈਂ ਤੇਰਾ ਦਾਸ ਹਾਂ) ਤੇਰੇ ਦਾਸ ਦੀ (ਤੇਰੇ ਦਰ ਤੇ) ਅਰਜ਼ੋਈ ਹੈ ਕਿ ਮੇਰੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਕਰ
This is the prayer of Your slave: please enlighten my heart.
ਤੁਮ੍ਹਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥
(ਤਾਂ ਕਿ) ਤੇਰੀ ਕਿਰਪਾ ਨਾਲ (ਮੇਰੇ ਅੰਦਰੋਂ) ਵਿਕਾਰਾਂ ਦਾ ਨਾਸ ਹੋ ਜਾਏ ।੧।
By Your Mercy, O Supreme Lord God, please erase my sins. ||1||
ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥
ਹੇ ਸਰਬ-ਵਿਆਪਕ ਪ੍ਰਭੂ! ਤੂੰ (ਹੀ) ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ । ਮੈਨੂੰ (ਤੇਰੇ) ਹੀ ਸੋਹਣੇ ਚਰਣਾਂ ਦਾ ਆਸਰਾ ਹੈ ।
I take the Support of Your Lotus Feet, O God, Primal Lord, treasure of virtue.
ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥
(ਮੇਰੇ ਉਤੇ ਮੇਹਰ ਕਰ) ਜਦ ਤਕ (ਮੇਰੇ) ਸਰੀਰ ਵਿਚ ਸਾਹ (ਚੱਲ ਰਿਹਾ ਹੈ), ਮੈਂ ਤੇਰਾ ਨਾਮ ਸਿਮਰਦਾ ਰਹਾਂ, ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੧।ਰਹਾਉ।
I shall meditate in remembrance on the Praises of the Naam, the Name of the Lord, as long as there is breath in my body. ||1||Pause||
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
ਹੇ ਪ੍ਰਭੂ! ਤੂੰ ਹੀ ਮੇਰੀ ਮਾਂ ਹੈਂ, ਤੂੰ ਹੀ ਮੇਰਾ ਪਿਉ ਹੈਂ, ਤੂੰ ਹੀ ਮੇਰਾ ਸਾਕ-ਸੈਣ ਹੈਂ, ਤੂੰ ਸਾਰੇ ਹੀ ਜੀਵਾਂ ਵਿਚ ਵੱਸਦਾ ਹੈਂ ।
You are my mother, father and relative; You are abiding within all.
ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥
ਹੇ ਨਾਨਕ! ਜਿਸ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਨ) ਪਵਿੱਤਰ ਕਰ ਦੇਂਦੀ ਹੈ, ਉਸ ਦੀ ਸਰਨ ਪਏ ਰਹਿਣਾ ਚਾਹੀਦਾ ਹੈ ।੨।੭।੭੧।
Nanak seeks the Sanctuary of God; His Praise is immaculate and pure. ||2||7||71||