ਬਿਲਾਵਲੁ ਮਹਲਾ ੫ ॥
Bilaaval, Fifth Mehl:
ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥
ਹੇ ਭਾਈ! ਸਾਰੀਆਂ ਸਿੱਧੀਆਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ, (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ) ਸਾਰੇ ਲੋਕ (ਉਸ ਦੀ) ਸੁਖ ਮੰਗਦੇ ਹਨ ।
All perfect spiritual powers are obtained, when one sings the Lord's Praises; everyone wishes him well.
ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥
ਮੂੰਹੋਂ (ਸਾਰੇ ਲੋਕ ਉਸ ਨੂੰ) ਗੁਰਮੁਖਿ ਗੁਰਮੁਖਿ ਆਖਦੇ ਹਨ, (ਉਸ ਦੇ ਬਚਨ) ਸੁਣ ਕੇ ਸੇਵਕ-ਭਾਵ ਨਾਲ ਉਸ ਦੀ ਚਰਨੀਂ ਲੱਗਦੇ ਹਨ ।੧।
Everyone calls him holy and spiritual; hearing of him, the Lord's slaves come to meet him. ||1||
ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨ੍ਹ ॥
ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਦੇ ਸੁਖ ਆਨੰਦ ਰਸ ਬਖ਼ਸ਼ ਦਿੱਤੇ, ਉਹ ਮਨੁੱਖ ਸਦਾ ਪਰਮਾਤਮਾ ਦੇ ਨਾਮ ਨਾਲ ਸਾਂਝ ਪਾਈ ਰੱਖਦਾ ਹੈ
The Perfect Guru blesses him with peace, poise, salvation and happiness.
ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨ੍ਹ ॥੧॥ ਰਹਾਉ ॥
ਅਤੇ (ਪਰਮਾਤਮਾ ਨੂੰ ਸਰਬ-ਵਿਆਪਕ ਜਾਣਦਾ ਹੋਇਆ) ਸਾਰੇ ਜੀਵਾਂ ਉਤੇ ਦਇਆਵਾਨ ਰਹਿੰਦਾ ਹੈ ।੧।ਰਹਾਉ।
All living beings become compassionate to him; he remembers the Name of the Lord, Har, Har. ||1||Pause||
ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥
ਹੇ ਨਾਨਕ! (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ) ਭਗਤ ਜਨ ਪ੍ਰਭੂ ਦਾ ਆਸਰਾ ਤੱਕ ਕੇ ਸਦਾ ਆਨੰਦ-ਭਰਪੂਰ ਰਹਿੰਦੇ ਹਨ,
He is permeating and pervading everywhere; God is the ocean of virtue.
ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥
(ਉਹਨਾਂ ਨੂੰ ਨਿਸ਼ਚਾ ਹੰੁਦਾ ਹੈ ਕਿ ਸਾਰੇ ਗੁਣਾਂ ਦਾ ਮਾਲਕ ਅਥਾਹ ਪ੍ਰਭੂ ਸਾਰੇ ਜੀਵਾਂ ਵਿਚ ਵੱਸਦਾ ਹੈ ।੨।੮।੭੨।
O Nanak, the devotees are in bliss, gazing upon God's abiding stability. ||2||8||72||