ਬਿਲਾਵਲੁ ਮਹਲਾ ੫ ॥
Bilaaval, Fifth Mehl:
ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ,
I worship the Perfect Guru in adoration; He has become merciful to me.
ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥
ਜਿਸ ਮਨੁੱਖ ਨੂੰ ਗੁਰੂ ਨੇ (ਸਹੀ ਜੀਵਨ ਦਾ) ਰਸਤਾ ਦੱਸ ਦਿੱਤਾ, ਉਸ ਦੀਆਂ ਜਮ ਵਾਲੀਆਂ ਸਾਰੀਆਂ ਫਾਹੀਆਂ ਟੁੱਟ ਜਾਂਦੀਆਂ ਹਨ (ਉਸ ਦੇ ਉਹ ਮਾਨਸਕ ਬੰਧਨ ਟੁੱਟ ਜਾਂਦੇ ਹਨ, ਜੇਹੜੇ ਆਤਮਕ ਮੌਤ ਲਿਆਉਂਦੇ ਹਨ) ।੧।
The Saint has shown me the Way, and the noose of Death has been cut away. ||1||
ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਦੁੱਖ, ਸਾਰੀਆਂ ਭੁੱਖਾਂ, ਸਾਰੇ ਸਹਿਮ ਮਿਟ ਜਾਂਦੇ ਹਨ ।
Pain, hunger and scepticism have been dispelled, singing the Name of God.
ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥
(ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦੇ ਸੁਖ ਆਨੰਦ ਸੁਆਦ (ਪ੍ਰਾਪਤ ਹੋ ਜਾਂਦੇ ਹਨ) । ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ ।੧।ਰਹਾਉ।
I am blessed with celestial peace, poise, bliss and pleasure, and all my affairs have been perfectly resolved. ||1||Pause||
ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥
(ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦਾ ਨਾਮ ਸਿਮਰਿਆ) ਪ੍ਰਭੂ ਨੇ ਆਪ (ਉਸ ਦੀ ਜਮ ਜਾਲ ਤੋਂ) ਰਾਖੀ ਕੀਤੀ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਮਿਟ ਗਈ, ਉਸ ਦਾ ਮਨ ਠੰਢਾ-ਠਾਰ ਹੋ ਗਿਆ ।
The fire of desire has been quenched, and I am cooled and soothed; God Himself saved me.
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥
ਹੇ ਨਾਨਕ! ਜਿਸ ਪ੍ਰਭੂ ਵਿਚ ਇਤਨੀ ਵੱਡੀ ਤਾਕਤ ਹੈ ਤੂੰ ਭੀ ਉਸ ਦੀ ਸਰਨ ਪਿਆ ਰਹੁ ।੨।੧੧।੭੫।
Nanak has entered the Sanctuary of God; His glorious radiance is so great! ||2||11||75||