ਬਿਲਾਵਲੁ ਮਹਲਾ ੫ ॥
Bilaaval, Fifth Mehl:
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ (ਵਿਆਧੀਆਂ ਦਾ) ਸੇਕ ਨਹੀਂ ਲੱਗਦਾ ।
The hot wind does not even touch one who is under the Protection of the Supreme Lord God.
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਹੇ ਭਾਈ! ਅਸਾਂ ਜੀਵਾਂ ਦੇ ਦੁਆਲੇ ਪਰਮਾਤਮਾ ਦਾ ਨਾਮ (ਮਾਨੋ) ਇਕ ਲਕੀਰ ਹੈ (ਜਿਸ ਦੀ ਬਰਕਤਿ ਨਾਲ) ਕੋਈ ਦੁੱਖ ਪੋਹ ਨਹੀਂ ਸਕਦਾ ।੧।
On all four sides I am surrounded by the Lord's Circle of Protection; pain does not afflict me, O Siblings of Destiny. ||1||
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
ਹੇ ਭਾਈ! ਜਿਸ ਗੁਰੂ ਨੇ (ਪਰਮਾਤਮਾ ਦਾ ਨਾਮ-ਦਵਾਈ ਦੇ ਕੇ ਜੀਵਾਂ ਦੇ ਰੋਗ ਦੂਰ ਕਰਨ ਦੀ) ਵਿਓਂਤ ਬਣਾ ਰੱਖੀ ਹੈ, ਉਹ ਪੂਰਾ ਗੁਰੂ (ਜਿਸ ਮਨੁੱਖ ਨੂੰ) ਮਿਲ ਪੈਂਦਾ ਹੈ
I have met the Perfect True Guru, who has done this deed.
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥
ਅਤੇ ਪਰਮਾਤਮਾ ਦਾ ਨਾਮ-ਦਵਾਈ ਦੇਂਦਾ ਹੈ, ਉਹ ਮਨੁੱਖ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ।
He has given me the medicine of the Lord's Name, and I enshrine love for the One Lord. ||1||Pause||
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
ਹੇ ਨਾਨਕ! ਆਖ—(ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਉਸ ਨੂੰ) ਉਸ ਰੱਖਣਹਾਰ ਪ੍ਰਭੂ ਨੇ ਬਚਾ ਲਿਆ, (ਉਸ ਦੇ ਅੰਦਰੋਂ) ਹਰੇਕ ਰੋਗ ਦੂਰ ਕਰ ਦਿੱਤਾ,
The Savior Lord has saved me, and eradicated all my sickness.
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥
ਉਸ ਮਨੁੱਖ ਉਤੇ ਪ੍ਰਭੂ ਦੀ ਕਿਰਪਾ ਹੋ ਗਈ, ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣ ਗਿਆ ।੨।੧੫।੭੯।
Says Nanak, God has showered me with His Mercy; He has become my help and support. ||2||15||79||