ਬਿਲਾਵਲੁ ਮਹਲਾ ੫ ॥
Bilaaval, Fifth Mehl:
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ ।
The Supreme Lord God, through the Divine Guru, has Himself protected and preserved His children.
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ।੧।ਰਹਾਉ।
Celestial peace, tranquility and bliss have come to pass; my service has been perfect. ||1||Pause||
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ।
God Himself has heard the prayers of His humble devotees.
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
(ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ ।੧।
He dispelled my disease, and rejuvenated me; His glorious radiance is so great! ||1||
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ ।
He has forgiven me for my sins, and interceded with His power.
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ।੨।੧੬।੮੦।
I have been blessed with the fruits of my mind's desires; Nanak is a sacrifice to Him. ||2||16||80||