ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬
Raag Bilaaval, Fifth Mehl, Chau-Padas And Du-Padas, Sixth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ (ਜੇਹੜੇ ਗੰਦੇ) ਗੀਤਾਂ ਨਾਦਾਂ ਧੁਨੀਆਂ ਦੇ ਬੋਲ ਬੋਲਦੇ ਹਨ ਅਤੇ ਗਾਂਦੇ ਹਨ ਉਹ (ਆਤਮਕ ਜੀਵਨ ਵਾਸਤੇ) ਵਿਅਰਥ ਹਨ । ਹੇ ਮੇਰੇ ਮੋਹਨ! ਇਹੋ ਜਿਹੇ ਬੋਲ ਮੇਰੀ ਕੰਨੀਂ ਨਾਹ ਪੈਣ ।੧।ਰਹਾਉ।
O my fascinating Lord, let me not listen to the faithless cynic, singing his songs and tunes, and chanting his useless words. ||1||Pause||
ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥
ਹੇ ਸਰਬ-ਵਿਆਪਕ ਦਾਤਾਰ! ਹੇ ਹਰੀ! (ਮੇਹਰ ਕਰ) ਗੁਰੂ ਦੀ ਸੰਗਤਿ ਵਿਚ ਮਿਲ ਕੇ, ਤੇਰੇ ਗੁਣ ਗਾ ਕੇ ਮੈਂ (ਤੇਰੇ ਦਰ ਤੋਂ) ਨਿਰਭੈਤਾ ਦੀ ਦਾਤਿ ਪ੍ਰਾਪਤ ਕਰਾਂ ।
I serve, serve, serve, serve the Holy Saints; forever and ever, I do this.
ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥
ਮੈਂ ਸਦਾ ਹੀ ਹਰ ਵੇਲੇ ਗੁਰੂ ਦੀ ਸਰਨ ਪਿਆ ਰਹਾਂ, ਮੈਂ ਸਦਾ ਇਹੀ ਕਾਰ ਕਰਦਾ ਰਹਾਂ ।੧।
The Primal Lord, the Great Giver, has blessed me with the gift of fearlessness. Joining the Company of the Holy, I sing the Glorious Praises of the Lord. ||1||
ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥
ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! (ਮੇਰੇ ਉਤੇ) ਦਇਆਵਾਨ ਹੋ, ਆਪਣੇ ਚਰਨ ਮੇਰੇ ਹਿਰਦੇ ਵਿਚ ਵਸਾਈ ਰੱਖ,
My tongue is imbued with the Praises of the inaccessible and unfathomable Lord, and my eyes are drenched with the Blessed Vision of His Darshan.
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥
ਮੇਰੀਆਂ ਅੱਖਾਂ ਤੇਰੇ ਦਰਸਨ ਦਾ ਆਨੰਦ ਮਾਣ ਮਾਣ ਕੇ ਮੇਰੀ ਜੀਭ ਤੈਂ ਅਪਹੁੰਚ ਦੇ ਗੁਣਾਂ ਵਿਚ ਰੱਤੀ ਰਹੇ ।੨।
Be Merciful to me, O Destroyer of the pains of the meek, that I may enshrine Your Lotus Feet within my heart. ||2||
ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥
ਹੇ ਮੋਹਨ! ਮੇਰੀ ਨਿਗਾਹ ਵਿਚ ਇਹੋ ਜਿਹੀ ਜੋਤਿ ਪੈਦਾ ਕਰ ਕਿ ਮੈਂ ਆਪਣੇ ਆਪ ਨੂੰ ਸਭ ਨਾਲੋਂ ਨੀਵਾਂ ਸਮਝਾਂ ਅਤੇ ਸਭ ਨੂੰ ਆਪਣੇ ਨਾਲੋਂ ਉੱਚਾ ਜਾਣਾਂ ।
Beneath all, and above all; this is the vision I saw.
ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥
ਹੇ ਮੋਹਨ! ਮੇਰੇ ਹਿਰਦੇ ਵਿਚ ਗੁਰੂ ਦਾ ਉਪਦੇਸ਼ ਪੱਕਾ ਕਰ ਦੇ, ਤਾ ਕਿ ਮੈਂ ਸਦਾ ਲਈ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਦਿਆਂ ।੩।
I have destroyed, destroyed, destroyed my pride, since the True Guru implanted His Mantra within me. ||3||
ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥
ਹੇ ਮੋਹਨ! ਤੂੰ ਅਤੁੱਲ ਹੈਂ, ਤੂੰ ਅਤੱੁੱਲ ਹੈਂ, ਤੂੰ ਅਤੁੱਲ ਹੈਂ, (ਤੇਰੇ ਵਡੱਪਣ ਨੂੰ) ਤੋਲਿਆ ਨਹੀਂ ਜਾ ਸਕਦਾ, ਤੂੰ ਭਗਤੀ ਨੂੰ ਪਿਆਰ ਕਰਨ ਵਾਲਾ ਹੈਂ, ਤੂੰ ਸਭ ਉਤੇ ਕਿਰਪਾ ਕਰਦਾ ਹੈਂ ।
Immeasurable, immeasurable, immeasurable is the Merciful Lord; he cannot be weighed. He is the Lover of His devotees.
ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥
ਹੇ ਨਾਨਕ! (ਮੋਹਨ-ਪ੍ਰਭੂ ਦੀ ਕਿਰਪਾ ਨਾਲ) ਜੇਹੜਾ ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਨਿਰਭੈਤਾ ਦੀ ਦਾਤਿ ਹਾਸਲ ਕਰ ਲੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ।੪।੧।੮੧।
Whoever enters the Sanctuary of Guru Nanak, is blessed with the gifts of fearlessness and peace. ||4||||1||81||