ਬਿਲਾਵਲੁ ਮਹਲਾ ੫ ॥
Bilaaval, Fifth Mehl:
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥
ਹੇ ਪ੍ਰਭੂ! ਤੂੰ (ਹੀ) ਮੇਰੀ ਜਿੰਦ ਦਾ ਸਹਾਰਾ ਹੈਂ ।
O Dear God, You are the Support of my breath of life.
ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥
ਹੇ ਪ੍ਰਭੂ! ਮੈਂ ਤੇਰੇ ਹੀ ਅੱਗੇ ਨਮਸਕਾਰ ਕਰਦਾ ਹਾਂ, ਚੁਫਾਲ ਲੰਮਾ ਪੈ ਕੇ ਨਮਸਕਾਰ ਕਰਦਾ ਹਾਂ । ਮੈਂ ਅਨੇਕਾਂ ਵਾਰੀ ਤੈਥੋਂ ਸਦਕੇ ਜਾਂਦਾ ਹਾਂ ।੧।ਰਹਾਉ।
I how in humility and reverence to You; so many times, I am a sacrifice. ||1||Pause||
ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥
ਹੇ ਪ੍ਰਭੂ! ਉਠਦਿਆਂ ਬਹਿੰਦਿਆਂ, ਸੁੱਤਿਆਂ, ਜਾਗਦਿਆਂ (ਹਰ ਵੇਲੇ) ਮੇਰਾ ਇਹ ਮਨ ਤੈਨੂੰ ਹੀ ਯਾਦ ਕਰਦਾ ਰਹਿੰਦਾ ਹੈ ।
Sitting down, standing up, sleeping and waking, this mind thinks of You.
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥
ਮੇਰਾ ਇਹ ਮਨ ਆਪਣੇ ਸੁਖ ਆਪਣੇ ਦੁੱਖ ਆਪਣੀ ਹਰੇਕ ਪੀੜਾ ਤੇਰੇ ਹੀ ਅੱਗੇ ਪੇਸ਼ ਕਰਦਾ ਹੈ ।੧।
I describe to You my pleasure and pain, and the state of this mind. ||1||
ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥
ਹੇ ਪ੍ਰਭੂ! ਤੂੰ ਹੀ ਮੇਰਾ ਸਹਾਰਾ ਹੈਂ, ਤੂੰ ਹੀ ਮੇਰਾ ਤਾਣ ਹੈਂ, ਤੂੰ ਹੀ ਮੇਰੀ ਅਕਲ ਹੈਂ, ਤੂੰ ਹੀ ਮੇਰਾ ਧਨ ਹੈਂ, ਅਤੇ ਤੂੰ ਹੀ ਮੇਰੇ ਵਾਸਤੇ ਮੇਰਾ ਪਰਵਾਰ ਹੈਂ ।
You are my shelter and support, power, intellect and wealth; You are my family.
ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥
ਹੇ ਨਾਨਕ! (ਆਖ—ਹੇ ਪ੍ਰਭੂ!) ਜੋ ਕੁਝ ਤੂੰ ਕਰਦਾ ਹੈਂ, ਮੇਰੇ ਵਾਸਤੇ ਉਹੀ ਭਲਾਈ ਹੈ । ਤੇਰੇ ਚਰਨਾਂ ਦਾ ਦਰਸਨ ਕਰ ਕੇ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।੨।੨।੮੨।
Whatever You do, I know that is good. Gazing upon Your Lotus Feet, Nanak is at peace. ||2||2||82||