ਬਿਲਾਵਲੁ ਮਹਲਾ ੫ ॥
Bilaaval, Fifth Mehl:
ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥
ਹੇ ਪ੍ਰਭੂ! ਤੇਰੀ ਬਾਬਤ ਸੁਣੀਦਾ ਹੈ ਕਿ ਤੂੰ ਸਾਰੇ ਜੀਵਾਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈਂ,
I have heard that God is the Savior of all.
ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥
(ਤੂੰ ਉਹਨਾਂ ਨੂੰ ਭੀ ਬਚਾ ਲੈਂਦਾ ਹੈਂ, ਜੇਹੜੇ) ਮੋਹ ਵਿਚ ਡੁੱਬੇ ਹੋਏ ਵਿਕਾਰਾਂ ਵਿਚ ਡਿੱਗੇ ਹੋਏ ਪ੍ਰਾਣੀਆਂ ਨਾਲ ਬਹਿਣ-ਖਲੋਣ ਰੱਖਦੇ ਹਨ ਅਤੇ ਬੜੀ ਬੇ-ਪਰਵਾਹੀ ਨਾਲ ਤੈਨੂੰ ਮਨ ਤੋਂ ਭੁਲਾਈ ਰੱਖਦੇ ਹਨ ।੧।ਰਹਾਉ।
Intoxicated by attachment, in the company of sinners, the mortal has forgotten such a Lord from his mind. ||1||Pause||
ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥
ਹੇ ਪ੍ਰਭੂ! (ਤੇਰੇ ਪੈਦਾ ਕੀਤੇ ਜੀਵ) ਮਾਇਆ ਇਕੱਠੀ ਕਰ ਕੇ ਹੀ ਇਸ ਨੂੰ ਗ੍ਰਹਿਣ ਕਰਨ-ਜੋਗ ਬਣਾਂਦੇ ਹਨ, ਪਰ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ-ਜਲ ਆਪਣੇ ਮਨ ਤੋਂ ਪਰੇ ਸੁੱਟ ਦੇਂਦੇ ਹਨ ।
He has collected poison, and grasped it firmly. But he has cast out the Ambrosial Nectar from his mind.
ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥
ਜੀਵ ਕਾਮ ਕੋ੍ਰਧ ਲੋਭ ਨਿੰਦਾ (ਆਦਿਕ ਵਿਕਾਰਾਂ) ਵਿਚ ਮਸਤ ਰਹਿੰਦੇ ਹਨ ਅਤੇ ਸੇਵਾ ਸੰਤੋਖ ਆਦਿਕ ਗੁਣਾਂ ਨੂੰ ਲੀਰ-ਲੀਰ ਕਰ ਰਹੇ ਹਨ (ਮੇਹਰ ਕਰ, ਇਹਨਾਂ ਨੂੰ ਵਿਕਾਰਾਂ ਤੋਂ ਬਚਾ ਲੈ) ।੧।
He is imbued with sexual desire, anger, greed and slander; he has abandoned truth and contentment. ||1||
ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ ਸਾਰਨ ॥
ਹੇ ਮੇਰੇ ਮਾਲਕ-ਪ੍ਰਭੂ! ਇਹਨਾਂ ਵਿਕਾਰਾਂ ਤੋਂ ਸਾਨੂੰ ਬਚਾ ਲੈ (ਸਾਡੀ ਇਹਨਾਂ ਦੇ ਟਾਕਰੇ ਤੇ ਪੇਸ਼ ਨਹੀਂ ਜਾਂਦੀ) ਹਾਰ ਕੇ ਤੇਰੀ ਸਰਨ ਆ ਪਏ ਹਾਂ ।
Lift me up, and pull me out of these, O my Lord and Master. I have entered Your Sanctuary.
ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥
ਹੇ ਪ੍ਰਭੂ! (ਤੇਰੇ ਦਰ ਦੇ ਸੇਵਕ) ਨਾਨਕ ਦੀ (ਤੇਰੇ ਅੱਗੇ) ਅਰਜ਼ੋਈ ਹੈ ਕਿ ਤੂੰ ਆਤਮਕ ਜੀਵਨ ਤੋਂ ਉੱਕੇ ਸੱਖਣੇ ਬੰਦਿਆਂ ਨੂੰ ਭੀ ਸਾਧ ਸੰਗਤਿ ਵਿਚ ਲਿਆ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈਂ ।੨।੩।੮੩।
Nanak prays to God: I am a poor beggar; carry me across, in the Saadh Sangat, the Company of the Holy. ||2||3||83||