ਮਾਝ ਮਹਲਾ ੫ ॥
Maajh, Fifth Mehl:
ਮਨੁ ਤਨੁ ਤੇਰਾ ਧਨੁ ਭੀ ਤੇਰਾ ॥
ਹੇ ਸ੍ਰਿਸ਼ਟੀ ਦੇ ਪਾਲਕ ! ਮੈਨੂੰ ਇਹ ਮਨ (ਜਿੰਦ) ਇਹ ਸਰੀਰ ਤੈਥੋਂ ਹੀ ਮਿਲਿਆ ਹੈ, (ਇਹ) ਧਨ ਭੀ ਤੇਰਾ ਹੀ ਦਿੱਤਾ ਹੋਇਆ ਹੈ ।
Mind and body are Yours; all wealth is Yours.
ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥
ਤੂੰ ਮੇਰਾ ਪਾਲਣਹਾਰ ਹੈਂ, ਤੂੰ ਮੇਰਾ ਸੁਆਮੀ ਹੈਂ, ਤੂੰ ਮੇਰਾ ਮਾਲਕ ਹੈਂ ।
You are my God, my Lord and Master.
ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥
ਇਹ ਜਿੰਦ ਇਹ ਸਰੀਰ ਸਭ ਤੇਰਾ ਹੀ ਦਿੱਤਾ ਹੋਇਆ ਹੈ, ਹੇ ਗੋਪਾਲ ! ਮੈਨੂੰ ਤੇਰਾ ਹੀ ਮਾਣ ਤਾਣ ਹੈ ।੧।
Body and soul and all riches are Yours. Yours is the Power, O Lord of the World. ||1||
ਸਦਾ ਸਦਾ ਤੂੰਹੈ ਸੁਖਦਾਈ ॥
ਹੇ ਦਇਆਲ ਪ੍ਰਭੂ ! ਸਦਾ ਤੋਂ ਹੀ ਸਦਾ ਤੋਂ ਹੀ ਮੈਨੂੰ ਤੂੰ ਹੀ ਸੁਖ ਦੇਣ ਵਾਲਾ ਹੈਂ
Forever and ever, You are the Giver of Peace.
ਨਿਵਿ ਨਿਵਿ ਲਾਗਾ ਤੇਰੀ ਪਾਈ ॥
ਮੈਂ ਸਦਾ ਨਿਊਂ ਨਿਊਂ ਕੇ ਤੇਰੀ ਹੀ ਪੈਰੀਂ ਲੱਗਦਾ ਹਾਂ
I bow down and fall at Your Feet.
ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥
ਜੇ ਤੇਰੀ ਰਜ਼ਾ ਹੋਵੇ ਤਾਂ ਮੈਂ ਉਹੀ ਕੰਮ ਕਰਾਂ ਜੇਹੜਾ ਤੂੰ (ਕਰਨ ਵਾਸਤੇ) ਮੈਨੂੰ ਦੇਵੇਂ ।੨।
I act as it pleases You, as You cause me to act, Kind and Compassionate Dear Lord. ||2||
ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥
ਹੇ ਪ੍ਰਭੂ (ਸਾਰੇ ਪਦਾਰਥ) ਮੈਂ ਤੇਰੇ ਪਾਸੋਂ ਹੀ ਲੈਣੇ ਹਨ (ਸਦਾ ਲੈਂਦਾ ਰਹਿੰਦਾ ਹਾਂ), ਤੂੰ ਹੀ ਮੇਰੇ ਆਤਮਕ ਜੀਵਨ ਦੀ ਸੁੰਦਰਤਾ ਦਾ ਵਸੀਲਾ ਹੈਂ ।
O God, from You I receive; You are my decoration.
ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥
(ਸੁਖ ਚਾਹੇ ਦੁੱਖ) ਜੋ ਕੁਝ ਤੂੰ ਮੈਨੂੰ ਦੇਂਦਾ ਹੈਂ ਮੈਂ ਉਸ ਨੂੰ ਸੁਖ ਜਾਣ ਕੇ ਸਹਾਰਦਾ ਹਾਂ (ਕਬੂਲਦਾ ਹਾਂ) ।
Whatever You give me, brings me happiness.
ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥
ਹੇ ਪ੍ਰਭੂ ! ਤੂੰ ਸਭ ਜੀਵਾਂ ਦੀ ਪਾਲਣਾ ਕਰਨ ਵਾਲਾ ਹੈਂ, ਮੈਨੂੰ ਤੂੰ ਜਿਥੇ ਰੱਖਦਾ ਹੈਂ ਮੇਰੇ ਵਾਸਤੇ ਉਥੇ ਹੀ ਬੈਕੁੰਠ (ਸੁਰਗ) ਹੈ ।੩।
Wherever You keep me, is heaven. You are the Cherisher of all. ||3||
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥
ਹੇ ਨਾਨਕ ! (ਆਖ—ਹੇ ਪ੍ਰਭੂ !) ਜਿਸ ਮਨੁੱਖ ਨੇ ਤੇਰਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਿਆ ਹੈ,
Meditating, meditating in remembrance, Nanak has found peace.
ਆਠ ਪਹਰ ਤੇਰੇ ਗੁਣ ਗਾਇਆ ॥
ਉਸ ਨੇ ਅੱਠੇ ਪਹਰ (ਹਰ ਵੇਲੇ) ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਏ ਹਨ
Twenty-four hours a day, I sing Your Glorious Praises.
ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥
ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ, ਉਹ ਕਦੇ ਦੁਖੀ ਨਹੀਂ ਹੁੰਦਾ ।੪।੩੩।੪੦।
All my hopes and desires are fulfilled; I shall never again suffer sorrow. ||4||33||40||