ਬਿਲਾਵਲੁ ਮਹਲਾ ੫ ॥
Bilaaval, Fifth Mehl:
ਤਾਪੁ ਲਾਹਿਆ ਗੁਰ ਸਿਰਜਨਹਾਰਿ ॥
ਹੇ ਭਾਈ! ਗੁਰੂ ਨੇ ਕਰਤਾਰ ਨੇ (ਆਪ ਬਾਲਕ ਹਰਿਗੋਬਿੰਦ ਦਾ) ਤਾਪ ਉਤਾਰਿਆ ਹੈ ।
Through the Guru, the Creator Lord has subdued the fever.
ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥
ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਸ ਨੇ ਸਾਰੇ ਸੰਸਾਰ ਵਿਚ (ਮੇਰੀ) ਇੱਜ਼ਤ ਰੱਖ ਲਈ ਹੈ (ਨਹੀਂ ਤਾਂ, ਭਰਮੀ ਲੋਕ ਤਾਂ, ਸੀਤਲਾ ਦੇਵੀ ਆਦਿਕ ਦੀ ਪੂਜਾ ਵਾਸਤੇ ਬਥੇਰੀ ਪ੍ਰੇਰਨਾ ਕਰਦੇ ਰਹੇ) ।੧।ਰਹਾਉ।
I am a sacrifice to my True Guru, who has saved the honor of the whole world. ||1||Pause||
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
ਹੇ ਭਾਈ! ਪ੍ਰਭੂ ਨੇ ਆਪਣਾ ਹੱਥ (ਬਾਲਕ ਦੇ) ਸਿਰ ਉਤੇ ਰੱਖ ਕੇ ਬਾਲਕ ਨੂੰ (ਤਾਪ ਤੋਂ) ਬਚਾ ਲਿਆ (ਨਿਰਾ ਤਾਪ ਤੋਂ ਹੀ ਨਹੀਂ ਬਚਾਇਆ,
Placing His Hand on the child's forehead, He saved him.
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
ਅੱਨ-ਪੂਜਾ ਤੋਂ ਬਚਾ ਕੇ) ਪ੍ਰਭੂ ਨੇ ਆਤਮਕ ਜੀਵਨ ਦੇਣ ਵਾਲਾ ਤੇ ਸਭ ਤੋਂ ਸ੍ਰੇਸ਼ਟ ਰਸ ਵਾਲਾ ਆਪਣਾ ਨਾਮ ਭੀ ਦਿੱਤਾ ਹੈ ।੧।
God blessed me with the supreme, sublime essence of the Ambrosial Naam. ||1||
ਦਾਸ ਕੀ ਲਾਜ ਰਖੈ ਮਿਹਰਵਾਨੁ ॥
ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ
The Merciful Lord saves the honor of His slave.
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥
(ਹੇ ਭਾਈ! ਚੇਤਾ ਰੱਖ) ਗੁਰੂ ਨਾਨਕ (ਉਹੀ ਕੁਝ) ਆਖਦਾ ਹੈ (ਜੋ ਪਰਮਾਤਮਾ ਦੀ) ਦਰਗਾਹ ਵਿਚ ਪਰਵਾਨ ਹੈ (ਤੇ, ਗੁਰੂ ਨਾਨਕ ਆਖਦਾ ਹੈ ਕਿ) ਮਿਹਰਵਾਨ ਪ੍ਰਭੂ ਆਪਣੇ ਸੇਵਕ ਦੀ ਇੱਜ਼ਤ (ਜ਼ਰੂਰ) ਰੱਖਦਾ ਹੈ ।੨।੬।੮੬।
Guru Nanak speaks - it is confirmed in the Court of the Lord. ||2||6||86||