ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
Raag Bilaaval, Fifth Mehl, Chau-Padas And Du-Padas, Seventh House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਤਿਗੁਰ ਸਬਦਿ ਉਜਾਰੋ ਦੀਪਾ ॥
ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ,
The Shabad, the Word of the True Guru, is the light of the lamp.
ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹੀ ਅਨੂਪਾ ॥੧॥ ਰਹਾਉ ॥
ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ।
It dispels the darkness from the body-mansion, and opens the beautiful chamber of jewels. ||1||Pause||
ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥
(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
I was wonderstruck and astonished, when I looked inside; I cannot even describe its glory and grandeur.
ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥
ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧।
I am intoxicated and enraptured with it, and I am wrapped in it, through and through. ||1||
ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ ।
No worldly entanglements or snares can trap me, and no trace of egotistical pride remains.
ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥
ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨।
You are the highest of the high, and no curtain separates us; I am Yours, and You are mine. ||2||
ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ ।
The One Creator Lord created the expanse of the one universe; the One Lord is unlimited and infinite.
ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥
ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩।
The One Lord pervades the one universe; the One Lord is totally permeating everywhere; the One Lord is the Support of the breath of life. ||3||
ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥
ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ,
He is the most immaculate of the immaculate, the purest of the pure, so pure, so pure.
ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੯੭।
He has no end or limitation; He is forever unlimited. Says Nanak, He is the highest of the high. ||4||1||87||