ਬਿਲਾਵਲੁ ਮਹਲਾ ੫ ॥
Bilaaval, Fifth Mehl:
ਗੋਬਿੰਦ ਗੋਬਿੰਦ ਗੋਬਿੰਦ ਮਈ ॥
ਸਦਾ ਗੋਬਿੰਦ ਦਾ ਨਾਮ ਸਿਮਰ ਸਿਮਰ ਕੇ ਉਹ ਗੋਬਿੰਦ ਦਾ ਰੂਪ ਹੀ ਹੋ ਜਾਂਦਾ ਹੈ,
Chanting the Name of the Lord of the Universe, Gobind, Gobind, Gobind, we become like Him.
ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥
ਹੇ ਭਾਈ! ਜਦੋਂ ਤੋਂ (ਕਿਸੇ ਮਨੁੱਖ ਨੂੰ) ਦਇਆ ਦਾ ਸੋਮਾ ਗੁਰੂ ਮਿਲ ਪੈਂਦਾ ਹੈ, ਤਦੋਂ ਤੋਂ (ਉਸ ਦੇ ਅੰਦਰੋਂ) ਖੋਟੀ ਮਤਿ ਦੂਰ ਹੋ ਜਾਂਦੀ ਹੈ, ।੧।ਰਹਾਉ।
Since I met the compassionate, Holy Saints, my evil-mindedness has been driven far away. ||1||Pause||
ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥
(ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਸ ਨੂੰ ਨਿਸ਼ਚਾ ਬਣ ਜਾਂਦਾ ਹੈ ਕਿ) ਦਇਆ ਅਤੇ ਸ਼ਾਂਤੀ ਦਾ ਪੁੰਜ ਸਾਰੇ ਗੁਣਾਂ ਨਾਲ ਭਰਪੂਰ ਪਿਆਰਾ ਪ੍ਰਭੂ ਹਰ ਥਾਂ ਵਿਆਪਕ ਹੈ ।
The Perfect Lord is perfectly pervading everywhere. He is cool and calm, peaceful and compassionate.
ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥
(ਸਿਮਰਨ ਦੀ ਬਰਕਤਿ ਨਾਲ) ਉਸ ਦੇ ਸਰੀਰ ਵਿਚੋਂ ਕਾਮ ਕੋ੍ਰਧ ਤ੍ਰਿਸ਼ਨਾ ਅਹੰਕਾਰ ਆਦਿਕ ਸਾਰੇ ਵਿਕਾਰ ਨਾਸ ਹੋ ਜਾਂਦੇ ਹਨ ।੧।
Sexual desire, anger and egotistical desires have all been eliminated from my body. ||1||
ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥
(ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸੇਵਾ, ਸੰਤੋਖ, ਦਇਆ, ਧਰਮ, ਪਵਿੱਤ੍ਰ ਜੀਵਨ (ਆਪਣੇ ਅੰਦਰ ਪੈਦਾ ਕਰਨ ਦਾ) ਇਹ ਉਪਦੇਸ਼ ਸੰਤ ਜਨਾਂ ਪਾਸੋਂ ਗ੍ਰਹਿਣ ਕਰਦਾ ਹੈ ।
Truth, contentment, compassion, Dharmic faith and purity - I have received these from the Teachings of the Saints.
ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥
ਹੇ ਨਾਨਕ! ਆਖ—ਜਿਸ ਜਿਸ ਮਨੁੱਖ ਨੇ ਆਪਣੇ ਮਨ ਦੀ ਰਾਹੀਂ (ਗੁਰੂ ਨਾਲ) ਸਾਂਝ ਪਾਈ, ਉਹਨਾਂ ਨੂੰ (ਉੱਚੇ ਆਤਮਕ ਜੀਵਨ ਦੀ) ਸਾਰੀ ਸਮਝ ਆ ਗਈ ।੨।੪।੯੦।
Says Nanak, one who realizes this in his mind, achieves total understanding. ||2||4||90||