ਬਿਲਾਵਲੁ ਮਹਲਾ ੫ ॥
Bilaaval, Fifth Mehl:
ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
ਹੇ ਮੇਰੇ ਮਾਲਕ! (ਅਸੀ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ) ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ ।
What am I? Just a poor living being. I cannot even describe one of Your hairs, O Lord.
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥
(ਅਸੀ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ) ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ (ਆਦਿਕ ਵਰਗੇ) ਬੇਅੰਤ ਇਹ ਨਹੀਂ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ ।੧।
Even Brahma, Shiva, the Siddhas and the silent sages do not know Your State, O Infinite Lord and Master. ||1||
ਕਿਆ ਕਥੀਐ ਕਿਛੁ ਕਥਨੁ ਨ ਜਾਈ ॥
ਹੇ ਭਾਈ! (ਪਰਮਾਤਮਾ ਕਿਹੋ ਜਿਹਾ ਹੈ?—ਇਹ ਗੱਲ) ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ ।
What can I say? I cannot say anything.
ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥
ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ ।੧।ਰਹਾਉ।
Wherever I look, I see the Lord pervading. ||1||Pause||
ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥
ਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ (ਬਚਾਣ ਵਾਸਤੇ) ਮਦਦਗਾਰ ਬਣਦਾ ਹੈਂ—ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ ।
And there, where the most terrible tortures are heard to be inflicted by the Messenger of Death, You are my only help and support, O my God.
ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥
ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ ।੨।੫।੯੧।
I have sought His Sanctuary, and grasped hold of the Lord's Lotus Feet; God has helped Guru Nanak to understand this understanding. ||2||5||91||