ਬਿਲਾਵਲੁ ਮਹਲਾ ੫ ॥
Bilaaval, Fifth Mehl:
ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥
ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ, ਅਪਹੁੰਚ ਹਸਤੀ ਵਾਲੇ ਨਾਸ-ਰਹਿਤ ਕਰਤਾਰ ਨੂੰ ਨਿਮਖ ਨਿਮਖ ਜਪਦੇ ਰਹਿਣਾ ਚਾਹੀਦਾ ਹੈ ।
O Inaccessible, Beautiful, Imperishable Creator Lord, Purifier of sinners, let me meditate on You, even for an instant.
ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥
ਇਹ ਸੁਣੀਦਾ ਹੈ ਕਿ ਉਹ ਅਚਰਜ ਹੈ ਅਚਰਜ ਹੈ, (ਉਸ ਨਾਲ) ਮਿਲਾਪ ਹੋ ਜਾਂਦਾ ਹੈ ਜੇ ਸੰਤ ਜਨਾਂ ਦੇ ਚਰਨਾਂ ਦਾ ਮੇਲ ਪ੍ਰਾਪਤ ਹੋ ਜਾਏ । (ਸੋ ਸੰਤ ਜਨਾਂ ਦੇ) ਚਰਨਾਂ ਵਿਚ ਮਨ ਜੋੜਨਾ ਚਾਹੀਦਾ ਹੈ ।੧।
O Wondrous Lord, I have heard that You are found by meeting the Saints, and focusing the mind on their feet, their holy feet. ||1||
ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥
ਹੇ ਭਲੇ ਪੁਰਖ! (ਮੈਨੂੰ) ਦੱਸ ਕਿ ਪਰਮਾਤਮਾ ਨੂੰ ਕਿਸ ਤਰੀਕੇ ਨਾਲ ਸਿਮਰਨਾ ਚਾਹੀਦਾ ਹੈ ।
In what way, and by what discipline, is He obtained?
ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥
ਕਿਸ ਵਿਧੀ ਨਾਲ, ਕਿਸ ਸੰਜਮ ਨਾਲ ਉਹ ਮਿਲ ਸਕਦਾ ਹੈ? ।੧।ਰਹਾਉ।
Tell me, O good man, by what means can we meditate on Him? ||1||Pause||
ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥
ਹੇ ਨਾਨਕ! (ਆਖ—ਹੇ ਪ੍ਰਭੂ!) ਜੇਹੜਾ ਮਨੁੱਖ ਕਿਸੇ ਹੋਰ ਮਨੁੱਖ ਦੀ (ਕੋਈ) ਸੇਵਾ ਕਰਦਾ ਹੈ ਉਹ ਉਸ ਦੀ ਕੀਤੀ ਹੋਈ ਸੇਵਾ ਨੂੰ ਸਦਾ ਹੀ ਮੁੜ ਮੁੜ ਯਾਦ ਕਰਦਾ ਰਹਿੰਦਾ ਹੈ;
If one human being serves another human being, the one served stands by him.
ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥
ਪਰ ਹੇ ਪ੍ਰਭੂ! ਤੂੰ ਸੁਖਾਂ ਦਾ ਸਮੰੁਦਰ ਹੈਂ (ਤੂੰ ਅਨੇਕਾਂ ਹੀ ਸੁਖ ਬਖ਼ਸ਼ਦਾ ਹੈਂ ਇਸ ਵਾਸਤੇ) ਮੈਂ ਸਦਾ ਤੇਰੀ ਹੀ ਸਰਨ ਤੇਰੀ ਹੀ ਸਰਨ ਪਿਆ ਰਹਾਂਗਾ, ਮੈਨੂੰ ਸਿਰਫ਼ ਤੇਰੇ ਨਾਮ ਦਾ ਹੀ ਸਹਾਰਾ ਹੈ ।੨।੬।੯੨।
Nanak seeks Your Sanctuary and Protection, O Lord, ocean of peace; He takes the Support of Your Name alone. ||2||6||92||