ਆਸਣੁ ਲੋਇ ਲੋਇ ਭੰਡਾਰ ॥
ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ ।
On world after world are His Seats of Authority and His Storehouses.
ਜੋ ਕਿਛੁ ਪਾਇਆ ਸੁ ਏਕਾ ਵਾਰ ॥
ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ,
Whatever was put into them, was put there once and for all.
ਕਰਿ ਕਰਿ ਵੇਖੈ ਸਿਰਜਣਹਾਰੁ ॥
ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ।
Having created the creation, the Creator Lord watches over it.
ਨਾਨਕ ਸਚੇ ਕੀ ਸਾਚੀ ਕਾਰ ॥
ਹੇ ਨਾਨਕ ! ਸਦਾ-ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ (ਸ੍ਰਿਸ਼ਟੀ ਦੀ ਸੰਭਾਂਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੋਂ ਖ਼ਾਲੀ ਹੈ)।
O Nanak, True is the Creation of the True Lord.
ਆਦੇਸੁ ਤਿਸੈ ਆਦੇਸੁ ॥
ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
I bow to Him, I humbly bow.
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ ।੩੧।
The Primal One, the Pure Light, without beginning, without end. Throughout all the ages, He is One and the Same. ||31||