ਬਿਲਾਵਲੁ ਮਹਲਾ ੫ ॥
Bilaaval, Fifth Mehl:
ਮਨ ਕਿਆ ਕਹਤਾ ਹਉ ਕਿਆ ਕਹਤਾ ॥
ਹੇ ਮਨ! ਤੂੰ ਕੀਹ ਕਹਿ ਰਿਹਾ ਹੈਂ? ਹੇ ਜੀਵ! ਤੂੰ ਕੀਹ ਆਖਦਾ ਹੈਂ?
What does the mind say? What can I say?
ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥
ਮੇਰੇ ਠਾਕੁਰ ਪ੍ਰਭੂ ਜੀ ਤਾਂ ਸਭ ਜੀਵਾਂ ਦੇ ਦਿਲਾਂ ਦੀ ਜਾਣਨ ਤੇ ਸਮਝਣ ਵਾਲੇ ਹਨ । ਹੇ ਜੀਵ! ਉਸ ਅੱਗੇ ਕੋਈ (ਠੱਗੀ-ਫ਼ਰੇਬ ਦੀ) ਗੱਲ ਨਹੀਂ ਆਖੀ ਜਾ ਸਕਦੀ ।੧।ਰਹਾਉ।
You are wise and all-knowing, O God, my Lord and Master; what can I say to You? ||1||Pause||
ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥
ਹੇ ਪ੍ਰਭੂ! ਜੋ ਅਸਾਂ ਜੀਵਾਂ ਦੇ ਦਿਲਾਂ ਵਿਚ ਹੁੰਦਾ ਹੈ, ਉਸ ਨੂੰ ਦੱਸਣ ਤੋਂ ਬਿਨਾ ਤੂੰ ਆਪ ਹੀ (ਪਹਿਲਾਂ ਹੀ) ਪਛਾਣ ਲੈਂਦਾ ਹੈਂ ।
You know even what is not said, whatever is in the soul.
ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥
ਹੇ ਮਨ! ਤੂੰ ਕਿਉਂ ਠੱਗੀ ਕਰਦਾ ਹੈਂ? ਕਦ ਤਕ ਠੱਗੀ ਕਰੀ ਜਾਵੇਂਗਾ? ਪਰਮਾਤਮਾ ਤਾਂ ਤੇਰੇ ਨਾਲ (ਵੱਸਦਾ ਹੋਇਆ ਤੇਰੇ ਕਰਮ) ਵੇਖ ਰਿਹਾ ਹੈ, ਤੇ, ਸੁਣ ਭੀ ਰਿਹਾ ਹੈ ।੧।
O mind, why do you deceive others? How long will you do this? The Lord is with you; He hears and sees everything. ||1||
ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥
ਹੇ ਭਾਈ! ਇਹ ਜਾਣ ਕੇ ਕਿ, ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਕੁਝ ਭੀ ਕਰਨ ਜੋਗਾ ਨਹੀਂ, (ਜਾਣਨ ਵਾਲੇ ਦੇ) ਮਨ ਵਿਚ ਹੁਲਾਰਾ ਪੈਦਾ ਹੋ ਜਾਂਦਾ ਹੈ ।
Knowing this, my mind has become blissful; there is no other Creator.
ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥
ਹੇ ਨਾਨਕ! ਆਖ—ਜਿਸ ਮਨੁੱਖ ਉਤੇ ਗੁਰੂ ਮਿਹਰਬਾਨ ਹੁੰਦਾ ਹੈ (ਉਸ ਦੇ ਦਿਲ ਵਿਚੋਂ) ਪਰਮਾਤਮਾ ਦਾ ਪ੍ਰੇਮ-ਰੰਗ ਕਦੇ ਨਹੀਂ ਉਤਰਦਾ ।੨।੮।੯੪।
Says Nanak, the Guru has become kind to me; my love for the Lord shall never wear off. ||2||8||94||