ਬਿਲਾਵਲੁ ਮਹਲਾ ੫ ॥
Bilaaval, Fifth Mehl:
ਨਿੰਦਕੁ ਐਸੇ ਹੀ ਝਰਿ ਪਰੀਐ ॥
ਨਿੰਦਕ ਭੀ ਇਸੇ ਤਰ੍ਹਾਂ ਆਤਮਕ ਉੱਚਤਾ ਤੋਂ ਡਿੱਗ ਪੈਂਦਾ ਹੈ (ਨਿੰਦਾ ਉਸ ਦੇ ਆਤਮਕ ਜੀਵਨ ਨੂੰ, ਮਾਨੋ, ਕੱਲਰ ਲੱਗਾ ਹੋੋਇਆ ਹੈ) ।
Thus, the slanderer crumbles away.
ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥
ਹੇ ਭਾਈ! ਸੁਣ, ਜਿਵੇਂ ਕੱਲਰ ਦੀ ਕੰਧ (ਕਿਰ ਕਿਰ ਕੇ) ਡਿੱਗ ਪੈਂਦੀ ਹੈ, ਇਹੀ ਨਿਸ਼ਾਨੀ ਨਿੰਦਕ ਦੇ ਜੀਵਨ ਦੀ ਹੈ ।੧।ਰਹਾਉ।
This is the distinctive sign - listen, O Siblings of Destiny: he collapses like a wall of sand. ||1||Pause||
ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥
ਹੇ ਭਾਈ! ਜਦੋਂ (ਕੋਈ) ਨਿੰਦਕ (ਕਿਸੇ ਮਨੁੱਖ ਦਾ ਕੋਈ) ਨੁਕਸ ਵੇਖਦਾ ਹੈ ਤਦੋਂ ਖ਼ੁਸ਼ ਹੁੰਦਾ ਹੈ, ਪਰ ਕਿਸੇ ਦਾ ਗੁਣ ਵੇਖ ਕੇ ਨਿੰਦਕ ਦੁੱਖੀ ਹੁੰਦਾ ਹੈ ।
When the slanderer sees a fault in someone else, he is pleased. Seeing goodness, he is depressed.
ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥
ਅੱਠੇ ਪਹਰ (ਹਰ ਵੇਲੇ) ਨਿੰਦਕ ਕਿਸੇ ਨਾਲ ਬੁਰਾਈ ਕਰਨ ਦੀਆਂ ਸੋਚਾਂ ਸੋਚਦਾ ਰਹਿੰਦਾ ਹੈ, ਬੁਰਾਈ ਕਰ ਸਕਣ ਤਕ ਅੱਪੜ ਤਾਂ ਸਕਦਾ ਨਹੀਂ, ਬੁਰਾਈ ਦੀ ਵਿਓਂਤ ਸੋਚਦਿਆਂ ਸੋਚਦਿਆਂ ਹੀ ਆਤਮਕ ਮੌਤੇ ਮਰ ਜਾਂਦਾ ਹੈ ।੨।
Twenty-four hours a day, he plots, but nothing works. The evil man dies, constantly thinking up evil plans. ||1||
ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥
ਹੇ ਭਾਈ! ਨਿੰਦਕ ਨੂੰ ਜਿਉਂ ਜਿਉਂ ਪ੍ਰਭੂ (ਨਿੰਦਾ ਵਾਲੇ) ਕੁਰਾਹੇ ਪਾਂਦਾ ਹੈ, ਤਿਉਂ ਤਿਉਂ ਨਿੰਦਕ ਦੀ ਮੁਕੰਮਲ ਆਤਮਕ ਮੌਤ ਨੇੜੇ ਆਉਂਦੀ ਜਾਂਦੀ ਹੈ, ਉਹ ਨਿੰਦਕ ਸੰਤ ਜਨਾਂ ਨਾਲ ਵੈਰ ਚੁੱਕੀ ਰੱਖਦਾ ਹੈ ।
The slanderer forgets God, death approaches him, and he starts to argue with the humble servant of the Lord.
ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥
ਪਰ ਹੇ ਨਾਨਕ! ਸੰਤ ਜਨਾਂ ਦਾ ਰਖਵਾਲਾ ਮਾਲਕ-ਪ੍ਰਭੂ ਆਪ ਹੀ ਹੈ । ਵਿਚਾਰੇ ਜੀਵ ਉਹਨਾਂ ਦਾ ਕੁਝ ਨਹੀਂ ਵਿਗਾੜ ਸਕਦੇ ।੨।੯।੯੫।
God Himself, the Lord and Master, is Nanak's protector. What can any wretched person do to him? ||2||9||95||