ਬਿਲਾਵਲੁ ਮਹਲਾ ੫ ॥
Bilaaval, Fifth Mehl:
ਮਨ ਤਨ ਰਸਨਾ ਹਰਿ ਚੀਨ੍ਹਾ ॥
(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਮੇਰੇ ਤਨ ਮੇਰੀ ਜੀਭ ਨੇ ਪਰਮਾਤਮਾ ਨਾਲ ਸਾਂਝ ਪਾ ਲਈ ਹੈ
With my mind, body and tongue, I remember the Lord.
ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨ੍ਹਾ ॥੧॥ ਰਹਾਉ ॥
(ਹੇ ਭਾਈ! ਮੇਰੇ) ਗੁਰੂ ਨੇ ਮੈਨੂੰ ਸਾਰੇ (ਹੀ) ਸੁਖ ਦੇ ਦਿੱਤੇ ਹਨ, ਮੇਰੇ ਫ਼ਿਕਰ-ਅੰਦੇਸ਼ੇ ਮਿਟ ਗਏ ਹਨ, ਮੇਰੇ ਅੰਦਰ ਆਨੰਦ ਹੀ ਆਨੰਦ ਬਣ ਗਿਆ ਹੈ ।੧।ਰਹਾਉ।
I am in ecstasy, and my anxieties are dispelled; the Guru has blessed me with total peace. ||1||Pause||
ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥
ਹੇ ਭਾਈ! ਬੇ-ਸਮਝੀ ਦੇ ਥਾਂ ਹੁਣ ਮੇਰੇ ਅੰਦਰ ਅਕਲਮੰਦੀ ਹੀ ਪੈਦਾ ਹੋ ਗਈ ਹੈ (ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਪਰਮਾਤਮਾ (ਸਭ ਦੇ ਦਿਲਾਂ ਦੀ) ਜਾਣਨ ਵਾਲਾ ਹੈ (ਸਭ ਦੇ ਕੀਤੇ ਕੰਮ) ਵੇਖਣ ਵਾਲਾ ਹੈ ।
My ignorance has been totally transformed into wisdom. My God is wise and all-knowing.
ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥
(ਮੈਨੂੰ ਨਿਸ਼ਚਾ ਆ ਗਿਆ ਹੈ ਕਿ) ਪਰਮਾਤਮਾ ਆਪਣੇ ਸੇਵਕ ਨੂੰ ਆਪ ਹੱਥ ਦੇ ਕੇ ਬਚਾ ਲੈਂਦਾ ਹੈ, ਕੋਈ ਭੀ ਮਨੁੱਖ (ਸੇਵਕ ਦਾ) ਕੁਝ ਨਹੀਂ ਵਿਗਾੜ ਸਕਦਾ ।੧।
Giving me His Hand, He saved me, and now no one can harm me at all. ||1||
ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥
ਹੇ ਭਾਈ! ਮੈਂ ਗੁਰੂ ਦੇ ਦਰਸ਼ਨ ਤੋਂ ਸਦਕੇ ਜਾਂਦਾ ਹਾਂ, ਕਿਉਂਕਿ ਉਸ ਗੁਰੂ ਦੀ ਕਿਰਪਾ ਨਾਲ (ਹੀ) ਮੈਂ ਪਰਮਾਤਮਾ ਦਾ ਨਾਮ ਜਪ ਸਕਿਆ ਹਾਂ ।
I am a sacrifice to the Blessed Vision of the Holy; by their Grace, I contemplate the Lord's Name.
ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥੨॥੧੧॥੯੭॥
ਹੇ ਨਾਨਕ! ਆਖ—(ਹੁਣ) ਪਰਮਾਤਮਾ ਦੇ ਭਰੋਸੇ ਤੇ ਕਿਸੇ ਹੋਰ (ਆਸਰੇ) ਨੂੰ ਇਕ ਛਿਨ ਵਾਸਤੇ ਭੀ ਮੈਂ ਆਪਣੇ ਮਨ ਵਿਚ ਨਹੀਂ ਮੰਨਦਾ ।੨।੧੧।੯੭।
Says Nanak, I place my faith in my Lord and Master; within my mind, I do not believe in any other, even for an instant. ||2||11||97||