ਬਿਲਾਵਲੁ ਮਹਲਾ ੫ ॥
Bilaaval, Fifth Mehl:
ਗੁਰਿ ਪੂਰੈ ਮੇਰੀ ਰਾਖਿ ਲਈ ॥
ਹੇ ਭਾਈ! (ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ ।
The Perfect Guru has has saved me.
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ ।੧।ਰਹਾਉ।
He has enshrined the Ambrosial Name of the Lord within my heart, and the filth of countless incarnations has been washed away. ||1||Pause||
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥
ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ ।
The demons and wicked enemies are driven out, by meditating, and chanting the Chant of the Perfect Guru.
ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥
ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ ।੧।
What can any wretched creature do to me? The radiance of my God is gloriously great. ||1||
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ ।
Meditating, meditating, meditating in remembrance, I have found peace; I have enshrined His Lotus Feet within my mind.
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥
ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ ।੨।੧੨।੯੮।
Slave Nanak has entered His Sanctuary; there is none above Him. ||2||12||98||