ਬਿਲਾਵਲੁ ਮਹਲਾ ੫ ॥
Bilaaval, Fifth Mehl:
ਸਦਾ ਸਦਾ ਜਪੀਐ ਪ੍ਰਭ ਨਾਮ ॥
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ,
Forever and ever, chant the Name of God.
ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥
(ਨਾਮ ਜਪਣ ਦੀ ਬਰਕਤਿ ਨਾਲ ਅਜੇਹੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਜਿਸ ਨੂੰ) ਬੁਢੇਪਾ, ਮੌਤ ਜਾਂ ਦੁੱਖ ਕੁੱਝ ਭੀ ਪੋਹ ਨਹੀਂ ਸਕਦਾ । ਅਗਾਂਹ ਪਰਮਾਤਮਾ ਦੀ ਹਜ਼ੂਰੀ ਵਿਚ ਭੀ ਸਫਲਤਾ ਮਿਲਦੀ ਹੈ ।੧।ਰਹਾਉ।
The pains of old age and death shall not afflict you, and in the Court of the Lord hereafter, your affairs shall be perfectly resolved. ||1||Pause||
ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥
(ਪਰ, ਹੇ ਭਾਈ!) ਇਹ (ਨਾਮ-) ਖ਼ਜ਼ਾਨਾ ਗੁਰੂ ਤੋਂ (ਹੀ) ਮਿਲਦਾ ਹੈ, ਆਪਾ-ਭਾਵ ਤਿਆਗ ਕੇ ਸਦਾ (ਗੁਰੂ ਦੀ) ਸਰਨ ਪੈਣਾ ਚਾਹੀਦਾ ਹੈ ।
So forsake your self-conceit, and ever seek Sanctuary. This treasure is obtained only from the Guru.
ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥
ਇਹ ਨਾਮ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਣ ਵਾਸਤੇ ਪਰਵਾਨਾ ਹੈ, (ਨਾਮ ਦੀ ਸਹਾਇਤਾ ਨਾਲ) ਜਨਮ ਮਰਨ ਦੀ ਫਾਹੀ (ਭੀ) ਕੱਟੀ ਜਾਂਦੀ ਹੈ ।੧।
The noose of birth and death is snapped; this is the insignia, the hallmark, of the Court of the True Lord. ||1||
ਜੋ ਤੁਮ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥
(ਹੇ ਭਾਈ! ਜੇ ਮੈਨੂੰ ਤੇਰਾ ਨਾਮ ਮਿਲ ਜਾਏ, ਤਾਂ) ਜੋ ਕੁਝ ਤੂੰ ਕਰਦਾ ਹੈਂ, ਉਹ ਮੈਂ ਭਲਾ ਸਮਝਣ ਲੱਗ ਪਵਾਂਗਾ, (ਤੇਰੇ ਨਾਮ ਦੀ ਬਰਕਤਿ ਨਾਲ) ਮਨ ਤੋਂ ਸਾਰਾ ਅਹੰਕਾਰ ਮੁੱਕ ਜਾਂਦਾ ਹੈ ।
Whatever You do, I accept as good. I have eradicated all egotistical pride from my mind.
ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥
ਹੇ ਨਾਨਕ! ਆਖ (—ਹੇ ਭਾਈ!) ਉਸ ਪਰਮਾਤਮਾ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਸਾਰਾ ਜਹਾਨ ਜਿਸ ਦਾ ਪੈਦਾ ਕੀਤਾ ਹੋਇਆ ਹੈ ।੨।੧੩।੯੯।
Says Nanak, I am under His protection; He created the entire Universe. ||2||13||99||