ਬਿਲਾਵਲੁ ਮਹਲਾ ੫ ॥
Bilaaval, Fifth Mehl:
ਅਚੁਤ ਪੂਜਾ ਜੋਗ ਗੋਪਾਲ ॥
ਹੇ ਭਾਈ! ਧਰਤੀ ਦਾ ਰਾਖਾ ਅਤੇ ਅਬਿਨਾਸੀ ਪ੍ਰਭੂ ਹੀ ਪੂਜਾ ਦਾ ਹੱਕਦਾਰ ਹੈ ।
The imperishable Lord God is worthy of worship and adoration.
ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥
ਮੈਂ ਆਪਣਾ ਮਨ ਆਪਣਾ ਤਨ ਭੇਟਾ ਕਰ ਕੇ ਉਸ ਪ੍ਰਭੂ ਅੱਗੇ (ਹੀ) ਰਖਦਾ ਹਾਂ । ਉਹ ਪ੍ਰਭੂ ਸਾਰੇ ਜੀਵਾਂ ਦਾ ਪਾਲਣ ਵਾਲਾ ਹੈ ।੧।ਰਹਾਉ।
Dedicating my mind and body, I place them before the Lord, the Cherisher of all beings. ||1||Pause||
ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥
ਹੇ ਭਾਈ! ਪ੍ਰਭੂ ਸਰਨ ਪਏ ਜੀਵ ਦੀ ਰੱਖਿਆ ਕਰਨ ਜੋਗਾ ਹੈ, ਉਸ ਦੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਕਿਰਪਾ ਦਾ ਸਮੁੰਦਰ ਹੈ, ਬੜਾ ਹੀ ਦਇਆਵਾਨ ਹੈ ।
His Sanctuary is All-powerful; He cannot be described; He is the Giver of peace, the ocean of mercy, supremely compassionate.
ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥
ਉਹ ਪ੍ਰਭੂ ਆਪਣੇ (ਸੇਵਕ) ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ, (ਫਿਰ) ਉਸ (ਸੇਵਕ) ਨੂੰ ਕੋਈ ਦੁੱਖ-ਕਲੇਸ਼ ਰਤਾ ਭਰ ਭੀ ਪੋਹ ਨਹੀਂ ਸਕਦਾ ।੧।
Holding him close in His embrace, the Lord protects and saves him, and then even the hot wind cannot touch him. ||1||
ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥
ਹੇ ਭਾਈ! ਪਰਮਾਤਮਾ ਦਇਆ ਦਾ ਘਰ ਹੈ, ਸਭ ਦਾ ਮਾਲਕ ਹੈ, ਸੰਤ ਜਨਾਂ ਵਾਸਤੇ ਉਹੀ ਧਨ ਹੈ ਮਾਲ ਹੈ ਅਤੇ ਸਭ ਕੁਝ ਹੈ ।
Our Merciful Lord and Master is wealth, property and everything to His humble Saints.
ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥
ਉਸ ਪ੍ਰਭੂ (ਦੇ ਦਰ) ਦਾ ਮੰਗਤਾ ਨਾਨਕ ਉਸ ਦੇ ਦਰਸਨ ਦਾ ਖ਼ੈਰ ਮੰਗਦਾ ਹੈ (ਅਤੇ ਅਰਜ਼ੋਈ ਕਰਦਾ ਹੈ ਕਿ ਉਸ ਦੇ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ।੨।੧੬।੧੦੨।
Nanak, a beggar, asks for the Blessed Vision of God's Darshan; please, bless him with the dust of the feet of the Saints. ||2||16||102||