ਮਾਝ ਮਹਲਾ ੫ ॥
Maajh, Fifth Mehl:
 
ਸਭੇ ਸੁਖ ਭਏ ਪ੍ਰਭ ਤੁਠੇ ॥
ਜਦੋਂ ਪ੍ਰਭੂ ਪ੍ਰਸੰਨ ਹੋਵੇ (ਤੇ ਉਸ ਦੀ ਮਿਹਰ ਨਾਲ) ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ ।
All happiness comes, when God is pleased.
 
ਗੁਰ ਪੂਰੇ ਕੇ ਚਰਣ ਮਨਿ ਵੁਠੇ ॥
(ਤੇ ਉਸ ਦੀ ਮਿਹਰ ਨਾਲ) ਪੂਰੇ ਗੁਰੂ ਦੇ ਚਰਨ (ਕਿਸੇ ਵਡ-ਭਾਗੀ ਦੇ) ਮਨ ਵਿਚ ਆ ਵੱਸਦੇ ਹਨ
The Feet of the Perfect Guru dwell in my mind.
 
ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥
ਪਰ ਉਸ ਆਨੰਦ ਨੂੰ ਉਹੀ ਮਨੁੱਖ ਸਮਝਦਾ ਹੈ ਜਿਸ ਦੇ ਅੰਦਰ (ਪ੍ਰਭੂ‑ਮਿਲਾਪ ਦੀ) ਲਗਨ ਹੋਵੇ ਜਿਸ ਦੀ ਆਤਮਕ ਅਡੋਲਤਾ ਵਾਲੀ ਸਮਾਧੀ ਲੱਗੀ ਹੋਈ ਹੋਵੇ (ਭਾਵ, ਜੋ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹੇ) ।੧।
I am intuitively absorbed in the state of Samaadhi deep within. God alone knows this sweet pleasure. ||1||
 
ਅਗਮ ਅਗੋਚਰੁ ਸਾਹਿਬੁ ਮੇਰਾ ॥
(ਹੇ ਭਾਈ !) ਮੇਰਾ ਮਾਲਕ-ਪ੍ਰਭੂ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ,
My Lord and Master is Inaccessible and Unfathomable.
 
ਘਟ ਘਟ ਅੰਤਰਿ ਵਰਤੈ ਨੇਰਾ ॥
(ਉਂਞ) ਉਹ ਹਰੇਕ ਦੇ ਹਿਰਦੇ ਵਿਚ ਵੱਸ ਰਿਹਾ ਹੈ ਉਹ ਸਭ ਜੀਵਾਂ ਦੇ ਨੇੜੇ ਵੱਸਦਾ ਹੈ, (ਫਿਰ ਭੀ) ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ,
Deep within each and every heart, He dwells near and close at hand.
 
ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥
ਤੇ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਉਹ ਸਭ ਦੀ ਜਿੰਦ-ਜਾਨ ਹੈ ਸਭ ਦਾ ਆਤਮਾ ਹੈ, ਸਭ ਦਾ ਆਪਾ ਹੈ) ਉਸ (ਸਭ ਦੇ) ਆਪੇ (ਪ੍ਰਭੂ) ਨੂੰ ਕੋਈ ਵਿਰਲਾ ਮਨੁੱਖ ਪਛਾਣਦਾ ਹੈ ।੨।
He is always detached; He is the Giver of souls. How rare is that person who understands his own self. ||2||
 
ਪ੍ਰਭ ਮਿਲਣੈ ਕੀ ਏਹ ਨੀਸਾਣੀ ॥
(ਹੇ ਭਾਈ !) ਪਰਮਾਤਮਾ ਦੇ ਮਿਲਾਪ ਦੀ ਨਿਸ਼ਾਨੀ ਇਹ ਹੈ
This is the sign of union with God:
 
ਮਨਿ ਇਕੋ ਸਚਾ ਹੁਕਮੁ ਪਛਾਣੀ ॥
(ਕਿ ਜੇਹੜਾ ਉਸ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ਉਹ) ਆਪਣੇ ਮਨ ਵਿਚ ਉਸ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਹੁਕਮ ਸਮਝ ਲੈਂਦਾ ਹੈ (ਉਸ ਦੀ ਰਜ਼ਾ ਵਿਚ ਰਾਜ਼ੀ ਰਹਿੰਦਾ ਹੈ) ।
in the mind, the Command of the True Lord is recognized.
 
ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥
ਜੇਹੜੇ ਮਨੁੱਖ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਸੰਤੋਖ ਵਿਚ ਜੀਵਨ ਬਿਤੀਤ ਕਰਦੇ ਹਨ ਤੇ (ਤ੍ਰਿਸ਼ਨਾ ਵਲੋਂ) ਸਦਾ ਰੱਜੇ ਰਹਿੰਦੇ ਹਨ ।੩।
Intuitive peace and poise, contentment, enduring satisfaction and bliss come through the Pleasure of the Master's Will. ||3||
 
ਹਥੀ ਦਿਤੀ ਪ੍ਰਭਿ ਦੇਵਣਹਾਰੈ ॥
(ਪ੍ਰਭੂ ਦੀ ਸਿਫ਼ਤਿ-ਸਾਲਾਹ, ਮਾਨੋ, ਇਕ ਫੱਕੀ ਹੈ) ਦੇਵਣਹਾਰ ਪ੍ਰਭੂ ਨੇ ਇਸ ਜੀਵ-ਬਾਲ ਨੂੰ (ਇਸ ਫੱਕੀ ਦੀ) ਤਲੀ ਦਿੱਤੀ,
God, the Great Giver, has given me His Hand.
 
ਜਨਮ ਮਰਣ ਰੋਗ ਸਭਿ ਨਿਵਾਰੇ ॥
ਉਸ ਦੇ ਜਨਮ ਮਰਨ ਦੇ ਗੇੜ ਵਿਚ ਪਾਣ ਵਾਲੇ ਸਾਰੇ ਰੋਗ ਦੂਰ ਕਰ ਦਿੱਤੇ ।
He has erased all the sickness of birth and death.
 
ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥
ਹੇ ਨਾਨਕ ! ਜਿਨ੍ਹਾਂ ਨੰੂ ਪ੍ਰਭੂ ਨੇ ਆਪਣੇ ਸੇਵਕ ਬਣਾ ਲਿਆ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ (ਆਤਮਕ) ਆਨੰਦ ਮਾਣਦੇ ਹਨ ।੪।੩੫।੪੨।
O Nanak, those whom God has made His slaves, rejoice in the pleasure of singing the Kirtan of the Lord's Praises. ||4||35||42||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by