ਬਿਲਾਵਲੁ ਮਹਲਾ ੫ ॥
Bilaaval, Fifth Mehl:
ਦੋਵੈ ਥਾਵ ਰਖੇ ਗੁਰ ਸੂਰੇ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ ।
Both here and hereafter, the Mighty Guru protects me.
ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥
ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
God has embellished this world and the next for me, and all my affairs are perfectly resolved. ||1||Pause||
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ,
Chanting the Name of the Lord, Har, Har, I have found peace and poise, bathing in the dust of the feet of the Holy.
ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥
ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ ।੧।
Comings and goings have ceased, and I have found stability; the pains of birth and death are eradicated. ||1||
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ,
I cross over the ocean of doubt and fear, and the fear of death is gone; the One Lord is permeating and pervading in each and every heart.
ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥
ਹੇ ਨਾਨਕ! ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੨।੨੨।੧੦੮।
Nanak has entered the Sanctuary of the Destroyer of pain; I behold His Presence deep within, and all around as well. ||2||22||108||