ਬਿਲਾਵਲੁ ਮਹਲਾ ੫ ॥
Bilaaval, Fifth Mehl:
ਦਰਸਨੁ ਦੇਖਤ ਦੋਖ ਨਸੇ ॥
(ਹੇ ਪ੍ਰਭੂ! ਤੇਰਾ) ਦਰਸਨ ਕਰਦਿਆਂ (ਜੀਵਾਂ ਦੇ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।
Gazing upon the Blessed Vision of the Lord's Darshan, all pains run away.
ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਕਦੇ ਭੀ ਮੇਰੀ ਨਜ਼ਰ ਤੋਂ ਉਹਲੇ ਨਾਹ ਹੋ, ਸਦਾ ਮੇਰੀ ਜਿੰਦ ਦੇ ਨਾਲ ਵੱਸਦਾ ਰਹੁ ।੧।ਰਹਾਉ।
Please, never leave my vision, O Lord; please abide with my soul. ||1||Pause||
ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਜੀਵਾਂ ਦੀ ਜਿੰਦ ਦੇ ਆਸਰੇ! ਹੇ ਸੁਆਮੀ!
My Beloved Lord and Master is the Support of the breath of life.
ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ਅਤੇ ਸਭ ਵਿਚ ਵਿਆਪਕ ਹੈਂ ।੧।
God, the Inner-knower, is all-pervading. ||1||
ਕਿਆ ਗੁਣ ਤੇਰੇ ਸਾਰਿ ਸਮ੍ਹਾਰੀ ॥
(ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ?
Which of Your Glorious Virtues should I contemplate and remember?
ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥
ਹੇ ਪ੍ਰਭੂ! (ਕਿਰਪਾ ਕਰ) ਮੈਂ ਆਪਣੇ ਹਰੇਕ ਸਾਹ ਦੇ ਨਾਲ ਤੈਨੂੰ ਹੀ ਯਾਦ ਕਰਦਾ ਰਹਾਂ ।੨।
With each and every breath, O God, I remember You. ||2||
ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥
ਹੇ ਕਿਰਪਾ ਦੇ ਖ਼ਜ਼ਾਨੇ! ਹੇ ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ!
God is the ocean of mercy, merciful to the meek;
ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥
ਸਾਰੇ ਜੀਵਾਂ ਦੀ ਤੂੰ ਆਪ ਹੀ ਪਾਲਣਾ ਕਰਦਾ ਹੈਂ ।੩।
He cherishes all beings and creatures. ||3||
ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥
ਹੇ ਪ੍ਰਭੂ! ਤੇਰਾ ਸੇਵਕ ਅੱਠੇ ਪਹਿਰ ਤੇਰਾ ਨਾਮ ਜਪਦਾ ਰਹਿੰਦਾ ਹੈ ।
Twenty-four hours a day, Your humble servant chants Your Name.
ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥
(ਪਰ) ਹੇ ਨਾਨਕ! (ਉਹੀ ਮਨੁੱਖ ਸਦਾ ਨਾਮ ਜਪਦਾ ਹੈ, ਜਿਸ ਨੂੰ) ਪ੍ਰਭੂ ਨੇ ਆਪ ਹੀ ਇਹ ਲਗਨ ਲਾਈ ਹੈ ।੪।੨੩।੧੦੯।
You Yourself, O God, have inspired Nanak to love You. ||4||23||109||