ਬਿਲਾਵਲੁ ਮਹਲਾ ੫ ॥
Bilaaval, Fifth Mehl:
ਤਨੁ ਧਨੁ ਜੋਬਨੁ ਚਲਤ ਗਇਆ ॥
(ਹੇ ਭਾਈ! ਮਨੁੱਖ ਦਾ ਇਹ) ਸਰੀਰ, ਧਨ, ਜਵਾਨੀ (ਹਰੇਕ ਹੀ) ਸਹਜੇ ਸਹਜੇ (ਮਨੁੱਖ ਦਾ) ਸਾਥ ਛੱਡਦਾ ਜਾਂਦਾ ਹੈ,
Body, wealth and youth pass away.
ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥
(ਪਰ ਇਹਨਾਂ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ) ਪਰਮਾਤਮਾ ਦੇ ਨਾਮ ਦਾ ਭਜਨ ਨਹੀਂ ਕਰਦਾ, ਮਾੜੇ ਕੰਮ ਕਰਦਿਆਂ ਕਰਦਿਆਂ ਕਾਲੇ ਕੇਸਾਂ ਵਾਲੀ ਉਮਰ ਤੋਂ ਧੌਲਿਆਂ ਵਾਲੀ ਉਮਰ ਆ ਜਾਂਦੀ ਹੈ ।੧।ਰਹਾਉ।
You have not meditated and vibrated upon the Lord's Name; while you commit your sins of corruption in the night, the light of day dawns upon you. ||1||Pause||
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥
ਹੇ ਭਾਈ! ਕਈ ਕਿਸਮਾਂ ਦੇ ਖਾਣੇ ਨਿੱਤ ਖਾਂਦਿਆਂ ਮੂੰਹ ਦੇ ਦੰਦ ਭੀ ਘਸ ਕੇ ਕਮਜ਼ੋਰ ਹੋ ਜਾਂਦੇ ਹਨ, ਤੇ ਆਖ਼ਰ ਡਿੱਗ ਪੈਂਦੇ ਹਨ ।
Continually eating all sorts of foods, the teeth in your mouth crumble, decay and fall out.
ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥
ਮਮਤਾ ਦੇ ਪੰਜੇ ਵਿਚ ਫਸ ਕੇ ਮਨੁੱਖ (ਆਤਮਕ ਜੀਵਨ ਦੀ ਰਾਸਿ ਪੂੰਜੀ) ਲੁਟਾ ਲੈਂਦਾ ਹੈ, ਮਾੜੇ ਕੰਮ ਕਰਦਿਆਂ ਇਸ ਦੇ ਅੰਦਰ ਦਇਆ-ਤਰਸ ਦਾ ਨਿਵਾਸ ਨਹੀਂ ਹੁੰਦਾ ।੧।
Living in egotism and possessiveness, you are deluded; committing sins, you have no kindness for others. ||1||
ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥
(ਹੇ ਭਾਈ! ਇਹ ਸੰਸਾਰ) ਵੱਡੇ ਵਿਕਾਰਾਂ ਅਤੇ ਭਾਰੇ ਦੁੱਖਾਂ ਦਾ ਸਮੁੰਦਰ ਹੈ (ਭਜਨ ਤੋਂ ਖੁੰਝਿਆ ਹੋਇਆ) ਮਨੁੱਖ ਇਸ (ਸਮੁੰਦਰ) ਵਿਚ ਡੁੱਬਿਆ ਰਹਿੰਦਾ ਹੈ ।
The great sins are the terrible ocean of pain; the mortal is engrossed in them.
ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥
ਹੇ ਨਾਨਕ! ਜੇਹੜੇ ਮਨੁੱਖ ਮਾਲਕ-ਪ੍ਰਭੂ ਦੀ ਸਰਨ ਆ ਪਏ, ਉਹਨਾਂ ਨੂੰ ਪ੍ਰਭੂ ਨੇ ਬਾਂਹ ਫੜ ਕੇ (ਇਸ ਸਮੁੰਦਰ ਵਿਚੋਂ) ਕੱਢ ਲਿਆ, (ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ) ।੨।੨੪।੧੧੦।
Nanak seeks the Sanctuary of his Lord and Master; taking him by the arm, God has lifted him up and out. ||2||24||110||