ਬਿਲਾਵਲੁ ਮਹਲਾ ੫ ॥
Bilaaval, Fifth Mehl:
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ,
The Supreme Lord God has become Merciful.
ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥
ਗੁਰੂ ਉਹਨਾਂ ਦੇ ਸਾਰੇ ਕੰਮ ਸਿਰੇ ਚਾੜ੍ਹ ਦੇਂਦਾ ਹੈ । ਉਹ ਮਨੁੱਖ ਗੁਰੂ ਦੀ ਓਟ ਹਰ ਵੇਲੇ ਚਿਤਾਰ ਕੇ ਸਦਾ ਪ੍ਰਸੰਨ ਰਹਿੰਦੇ ਹਨ ।੧।ਰਹਾਉ।
The True Guru has arranged all my affairs; chanting and meditating with the Holy Saints, I have become happy. ||1||Pause||
ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥
ਹੇ ਭਾਈ! ਪ੍ਰਭੂ ਨੇ (ਜਿਨ੍ਹਾਂ ਆਪਣੇ ਸੇਵਕਾਂ ਦੀ) ਸਹਾਇਤਾ ਕੀਤੀ, ਉਹਨਾਂ ਦੇ ਸਾਰੇ ਵੈਰੀ ਨਾਸ ਹੋ ਗਏ (ਵੈਰ-ਭਾਵ ਚਿਤਵਣੋਂ ਹਟ ਗਏ) ।
God has made me His own, and all my enemies have been reduced to dust.
ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥
ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਸਦਾ) ਆਪਣੇ ਗਲ ਨਾਲ ਲਾ ਕੇ (ਉਹਨਾਂ ਦੀ) ਸਹਾਇਤਾ ਕੀਤੀ, ਉਹਨਾਂ ਨੂੰ ਆਪਣੇ ਲੜ ਲਾ ਕੇ (ਦੋਖੀਆਂ ਤੋਂ) ਬਚਾਇਆ ।੧।
He hugs us close in His embrace, and protects His humble servants; attaching us to the hem of His robe, he saves us. ||1||
ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥
ਹੇ ਭਾਈ! (ਪ੍ਰਭੂ ਦੇ ਸੇਵਕ ਗੁਰੂ-ਚਰਨਾਂ ਵਿਚ) ਮਿਲ ਕੇ ਆਤਮਕ ਜੀਵਨ ਦੀ ਸਾਰੀ ਰਾਸ-ਪੰੂਜੀ ਸਮੇਤ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਬਦਨਾਮੀ ਖੱਟਦੇ ਹਨ ।
Safe and sound, we have returned home, while the slanderer's face is blackened.
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥
ਹੇ ਨਾਨਕ! ਆਖ—ਮੇਰਾ ਗੁਰੂ ਸਾਰੀ ਸਮਰਥਾ ਵਾਲਾ ਹੈ, (ਗੁਰੂ ਦੇ ਦਰ ਤੇ ਆਏ ਵਡ-ਭਾਗੀਆਂ ਉਤੇ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਖ਼ੁਸ਼ ਰਹਿੰਦਾ ਹੈ ।੨।੨੭।੧੧੩।
Says Nanak, my True Guru is Perfect; by the Grace of God and Guru, I am so happy. ||2||27||113||