ਬਿਲਾਵਲੁ ਮਹਲਾ ੫ ॥
Bilaaval, Fifth Mehl:
ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥
ਹੇ ਭਾਈ! ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾ ਕੇ, ਮੈਂ ਉਸ ਤੋਂ (ਸਦਾ) ਸਦਕੇ ਜਾਂਦਾ ਹਾਂ ।
I meditate on the Lord's Feet; I am a sacrifice to Them.
ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥
ਹੇ ਮੇਰੇ ਮਨ! ਮੇਰਾ ਗੁਰੂ (ਭੀ) ਪਰਮਾਤਮਾ (ਦਾ ਰੂਪ) ਹੈ, ਹਿਰਦੇ ਵਿਚ ਉਸ (ਗੁਰੂ) ਦਾ ਧਿਆਨ ਧਰਿਆ ਕਰ ।੧।ਰਹਾਉ।
My Guru is the Supreme Lord God, the Transcendent Lord; I enshrine Him within my heart, and meditate on Him within my mind. ||1||Pause||
ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥
ਹੇ ਭਾਈ! ਇਹ ਸਾਰਾ ਜਗਤ ਜਿਸ ਪਰਮਾਤਮਾ ਦਾ ਪੈਦਾ ਕੀਤਾ ਹੋਇਆ ਹੈ, ਸਾਰੇ ਸੁਖ ਦੇਣ ਵਾਲੇ ਉਸ ਪਰਮਾਤਮਾ ਨੂੰ ਸਦਾ ਹੀ ਯਾਦ ਕਰਦਾ ਰਹੁ ।
Meditate, meditate, meditate in remembrance on the Giver of peace, who created the whole Universe.
ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥
(ਆਪਣੀ) ਜੀਭ ਨਾਲ ਉਸ ਇੱਕ ਪਰਮਾਤਮਾ ਦਾ ਨਾਮ ਜਪਿਆ ਕਰ, (ਪਰਮਾਤਮਾ ਦੀ) ਸਦਾ ਕਾਇਮ ਰਹਿਣ ਵਾਲੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ ।੧।
With your tongue, savor the One Lord, and you shall be honored in the Court of the True Lord. ||1||
ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥
ਪਰ, ਹੇ ਭਾਈ! ਇਹ ਨਾਮ-ਖ਼ਜ਼ਾਨਾ ਉਸ ਮਨੁੱਖ ਨੇ ਹੀ ਹਾਸਲ ਕੀਤਾ ਹੈ, ਜਿਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੋਈ ਹੈ ।
He alone obtains this treasure, who joins the Saadh Sangat, the Company of the Holy.
ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥
ਹੇ ਮੇਰੇ ਮਾਲਕ! ਮੇਹਰ ਕਰ ਕੇ (ਮੈਨੂੰ) ਨਾਨਕ ਨੂੰ ਇਹ ਖ਼ੈਰ ਪਾ ਕਿ ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ, ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੨।੨੯।੧੧੫।
O Lord and Master, mercifully bless Nanak with this gift, that he may ever sing the Glorious Praises of Your Kirtan. ||2||29||115||