ਬਿਲਾਵਲੁ ਮਹਲਾ ੫ ॥
Bilaaval, Fifth Mehl:
ਰਾਖਿ ਲੀਏ ਸਤਿਗੁਰ ਕੀ ਸਰਣ ॥
(ਹੇ ਭਾਈ! ਇਹ ਸੰਸਾਰ ਇਕ ਸਮੁੰਦਰ ਹੈ, ਜਿਸ ਵਿਚੋਂ) ਪਾਰ ਲੰਘਾਣ ਲਈ ਮੇਰਾ ਜੀਵਨ (ਮਾਨੋ, ਇਕ) ਜਹਾਜ਼ ਹੈ ।
I have been saved, in the Sanctuary of the True Guru.
ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥
(ਜਿਨ੍ਹਾਂ ਮਨੁੱਖਾਂ ਨੂੰ ਉਹ ਬਚਾਣਾ ਚਾਹੁੰਦਾ ਹੈ, ਉਹਨਾਂ ਨੂੰ) ਗੁਰੂ ਦੀ ਸਰਨ ਪਾ ਕੇ (ਇਸ ਸਮੁੰਦਰ ਵਿਚ ਡੁੱਬਣੋਂ) ਬਚਾ ਲੈਂਦਾ ਹੈ, ਜਗਤ ਵਿਚ ਉਹਨਾਂ ਦੀ ਸਦਾ ਹੀ ਸੋਭਾ ਹੁੰਦੀ ਹੈ ।੧।ਰਹਾਉ।
I am cheered and applauded throughout the world; my Supreme Lord God carries me across. ||1||Pause||
ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥
ਹੇ ਭਾਈ! ਪਰਮਾਤਮਾ ਸਾਰੇ ਜਗਤ ਨੂੰ ਪਾਲਣ ਵਾਲਾ ਹੈ, ਸਰਬ-ਵਿਆਪਕ ਹੈ, ਸਾਰੇ ਸੁਖ ਦੇਣ ਵਾਲਾ ਹੈ, (ਜਗਤ ਨੂੰ) ਪਾਲਣ ਪੋਸਣ ਵਾਸਤੇ ਸਾਰੇ ਪਦਾਰਥ ਉਸ ਦੇ ਹੱਥ ਵਿਚ ਹਨ ।
The Perfect Lord fills the Universe; He is the Giver of peace; He cherishes and fulfills the whole Universe.
ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥
ਉਹ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਸਭਨਾਂ ਵਿਚ ਇਕ ਰਸ ਵੱਸ ਰਿਹਾ ਹੈ । ਮੈਂ ਉਸ ਦੇ ਚਰਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੧।
He is completely filling all places and interspaces; I am a devoted sacrifice to the Lord's Feet. ||1||
ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥
ਹੇ ਮੇਰੇ ਮਾਲਕ! (ਸਭ ਜੀਵਾਂ ਦੀ) ਜੀਵਨ-ਜੁਗਤਿ ਤੇਰੇ ਵੱਸ ਵਿਚ ਹੈ, ਤੇਰੇ ਵੱਸ ਵਿਚ ਸਾਰੀਆਂ ਤਾਕਤਾਂ ਹਨ, ਤੂੰ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ ।
The ways of all beings are in Your Power, O my Lord and Master. All supernatural spiritual powers are Yours; You are the Creator, the Cause of causes.
ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥
ਹੇ ਨਾਨਕ! ਸ਼ੁਰੂ ਤੋਂ ਹੀ ਪਰਮਾਤਮਾ (ਸਰਨ ਪਿਆਂ ਦੀ) ਰੱਖਿਆ ਕਰਦਾ ਆ ਰਿਹਾ ਹੈ । ਉਸ ਦਾ ਨਾਮ ਸਿਮਰਿਆਂ ਕੋਈ ਡਰ ਨਹੀਂ ਰਹਿ ਜਾਂਦਾ ਹੈ ।੨।੩੦।੧੧੬।
In the beginning, and throughout the ages, God is our Savior and Protector; remembering the Lord in meditation, O Nanak, fear is eliminated. ||2||30||116||