ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮
Raag Bilaaval, Fifth Mehl, Du-Padas, Eighth House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਹੇ ਪ੍ਰਭੂ! ਮੇਰੀ (ਆਪਣੇ ਆਪ ਵਿਚ) ਕੋਈ ਪਾਂਇਆਂ ਨਹੀਂ ਹੈ । (ਮੇਰੇ ਪਾਸ) ਹਰੇਕ ਚੀਜ਼ ਤੇਰੀ ਹੀ ਬਖ਼ਸ਼ੀ ਹੋਈ ਹੈ ।
I am nothing, God; everything is Yours.
 
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਹੇ ਭਾਈ! ਇਕ ਪਾਸੇ ਤਾਂ ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ, ਦੂਜੇ ਪਾਸੇ ਪ੍ਰਭੂ ਮਾਇਆ ਦੇ ਤਿੰਨ ਗੁਣਾਂ ਸਮੇਤ ਹੈ । ਇਹਨਾਂ ਦੋਹਾਂ ਹੀ ਹਾਲਤਾਂ ਦੇ ਵਿਚਕਾਰ ਮੇਰਾ ਮਾਲਕ-ਪ੍ਰਭੂ ਇਹ ਜਗਤ-ਤਮਾਸ਼ਾ ਰਚਾਈ ਬੈਠਾ ਹੈ ।੧।ਰਹਾਉ।
In this world, You are the absolute, formless Lord; in the world hereafter, You are the related Lord of form. You play it both ways, O my Lord and Master. ||1||Pause||
 
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਹੇ ਭਾਈ! (ਹਰੇਕ ਸਰੀਰ-) ਨਗਰ ਵਿਚ ਪ੍ਰਭੂ ਆਪ ਹੀ ਹੈ, ਬਾਹਰ (ਸਾਰੇ ਜਗਤ ਵਿਚ) ਭੀ ਆਪ ਹੀ ਹੈ । ਸਭ ਜੀਵਾਂ ਵਿਚ ਮੇਰੇ ਪ੍ਰਭੂ ਦਾ ਹੀ ਨਿਵਾਸ ਹੈ ।
You exist within the city, and beyond it as well; O my God, You are everywhere.
 
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਹੇ ਭਾਈ! ਪ੍ਰਭੂ ਆਪ ਹੀ ਰਾਜਾ ਹੈ ਆਪ ਹੀ ਰਈਅਤ ਹੈ । ਕਿਤੇ ਮਾਲਕ ਬਣਿਆ ਹੋਇਆ ਹੈ । ਕਿਤੇ ਸੇਵਕ ਬਣਿਆ ਹੋਇਆ ਹੈ ।੧।
You Yourself are the King, and You Yourself are the subject. In one place, You are the Lord and Master, and in another place, You are the slave. ||1||
 
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਹੇ ਭਾਈ! ਮੈਂ ਜਿਧਰ ਜਿਧਰ ਵੇਖਦਾ ਹਾਂ, ਹਰ ਥਾਂ ਪਰਮਾਤਮਾ ਹੀ (ਹਰੇਕ ਦੇ) ਅੰਗ-ਸੰਗ ਵੱਸ ਰਿਹਾ ਹੈ । (ਉਸ ਤੋਂ ਬਿਨਾ ਕਿਤੇ ਭੀ ਕੋਈ ਹੋਰ ਨਹੀਂ ਹੈ, ਇਸ ਵਾਸਤੇ) ਕਿਸ ਪਾਸੋਂ ਕੋਈ ਝੂਠ-ਲੁਕਾਉ ਕੀਤਾ ਜਾਏ, ਤੇ, ਕਿਸ ਨਾਲ ਕੋਈ ਠੱਗੀ-ਫ਼ਰੇਬ ਕੀਤਾ ਜਾਏ? (ਉਹ ਤਾਂ ਸਭ ਕੁਝ ਵੇਖਦਾ ਜਾਣਦਾ ਹੈ) ।
From whom should I hide? Whom should I try to deceive? Wherever I look, I see Him near at hand.
 
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥
ਹੇ ਨਾਨਕ! ਜਿਸ ਮਨੁੱਖ ਨੂੰ ਪਵਿੱਤਰ ਹਸਤੀ ਵਾਲਾ ਗੁਰੂ ਮਿਲ ਪੈਂਦਾ ਹੈ, (ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸਮੁੰਦਰ ਵਿਚ ਮਿਲ ਕੇ ਪਾਣੀ ਦੀ ਬੂੰਦ (ਸਮੁੰਦਰ ਨਾਲੋਂ) ਵੱਖਰੀ ਨਹੀਂ ਦਿੱਸਦੀ ।੨।੧।੧੧੭।
I have met with Guru Nanak, the Embodiment of the Holy Saints. When the drop of water merges into the ocean, it cannot be distinguished as separate again. ||2||1||117||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by