ਬਿਲਾਵਲੁ ਮਹਲਾ ੫ ॥
Bilaaval, Fifth Mehl:
ਤੁਮ੍ਹ ਸਮਰਥਾ ਕਾਰਨ ਕਰਨ ॥
ਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ)! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ,
You are the all-powerful Cause of causes.
ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥
ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ ।੧।ਰਹਾਉ।
Please cover my faults, Lord of the Universe, O my Guru; I am a sinner - I seek the Sanctuary of Your Feet. ||1||Pause||
ਜੋ ਜੋ ਕੀਨੋ ਸੋ ਤੁਮ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥
ਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ) ।
Whatever we do, You see and know; there is no way anyone can stubbornly deny this.
ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥
ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕੋ੍ਰੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼) ।੧।
Your glorious radiance is great! So I have heard, O God. Millions of sins are destroyed by Your Name. ||1||
ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹਰੋ ਬਿਰਦੁ ਪਤਿਤ ਉਧਰਨ ॥
ਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ । ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ ।
It is my nature to make mistakes, forever and ever; it is Your Natural Way to save sinners.
ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ ।੨।੨।੧੧੮।
You are the embodiment of kindness, and the treasure of compassion, O Merciful Lord; through the Blessed Vision of Your Darshan, Nanak has found the state of redemption in life. ||2||2||118||