ਬਿਲਾਵਲੁ ਮਹਲਾ ੫ ॥
Bilaaval, Fifth Mehl:
ਐਸੀ ਦੀਖਿਆ ਜਨ ਸਿਉ ਮੰਗਾ ॥
(ਹੇ ਪ੍ਰਭੂ! ਤੇਰੇ) ਸੇਵਕਾਂ ਪਾਸੋਂ ਮੈਂ ਇਹ ਸਿੱਖਿਆ ਮੰਗਦਾ ਹਾਂ
I ask for such advice from Your humble servants,
ਤੁਮ੍ਹਰੋ ਧਿਆਨੁ ਤੁਮ੍ਹਾਰੋ ਰੰਗਾ ॥
ਕਿ ਤੇਰੇ ਹੀ ਚਰਨਾਂ ਦਾ ਧਿਆਨ, ਤੇਰਾ ਹੀ ਪ੍ਰੇਮ (ਮੇਰੇ ਅੰਦਰ ਬਣਿਆ ਰਹੇ)
that I may meditate on You, and love You,
ਤੁਮ੍ਹਰੀ ਸੇਵਾ ਤੁਮ੍ਹਾਰੇ ਅੰਗਾ ॥੧॥ ਰਹਾਉ ॥
ਤੇਰੀ ਹੀ ਸੇਵਾ ਭਗਤੀ ਕਰਦਾ ਰਹਾਂ, ਤੇਰੇ ਹੀ ਚਰਨਾਂ ਵਿਚ ਜੁੜਿਆ ਰਹਾਂ ।੧।ਰਹਾਉ।
and serve You, and become part and parcel of Your Being. ||1||Pause||
ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥
(ਹੇ ਪ੍ਰਭੂ! ਤੇਰੇ ਸੇਵਕਾਂ ਪਾਸੋਂ ਮੈਂ ਇਹ ਦਾਨ ਮੰਗਦਾ ਹਾਂ ਕਿ ਤੇਰੇ) ਸੇਵਕਾਂ ਦੀ ਮੈਂ ਟਹਿਲ ਕਰਦਾ ਰਹਾਂ, ਤੇਰੇ ਸੇਵਕਾਂ ਨਾਲ ਹੀ ਮੇਰਾ ਬੋਲ-ਚਾਲ ਰਹੇ, ਮੇਰਾ ਮੇਲ-ਜੋਲ ਭੀ ਤੇਰੇ ਸੇਵਕਾਂ ਨਾਲ ਹੀ ਰਹੇ ।
I serve His humble servants, and speak with them, and abide with them.
ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥
ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਮੇਰੇ ਮੂੰਹ-ਮੱਥੇ ਉਤੇ ਲੱਗਦੀ ਰਹੇ—ਇਹ ਚਰਨ-ਧੂੜ (ਮਾਇਆ ਦੀਆਂ) ਅਨੇਕਾਂ ਲਹਿਰਾਂ ਪੈਦਾ ਕਰਨ ਵਾਲੀਆਂ ਆਸਾਂ ਨੂੰ ਸ਼ਾਂਤ ਕਰ ਦੇਂਦੀ ਹੈ ।੧।
I apply the dust of the feet of His humble servants to my face and forehead; my hopes, and the many waves of desire, are fulfilled. ||1||
ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥
ਹੇ ਨਾਨਕ! ਪਰਮਾਤਮਾ ਦੇ ਸੇਵਕ ਐਸੇ ਹਨ ਕਿ ਉਹਨਾਂ ਦੀ ਸੋਭਾ ਦਾਗ਼-ਹੀਨ ਹੁੰਦੀ ਹੈ, ਸੇਵਕਾਂ ਦੇ ਚਰਨ ਗੰਗਾ ਆਦਿਕ ਕੋ੍ਰੜਾਂ ਤੀਰਥਾਂ ਦੇ ਤੁੱਲ ਹਨ ।
Immaculate and pure are the praises of the humble servants of the Supreme Lord God; the feet of His humble servants are equal to millions of sacred shrines of pilgrimage.
ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥
ਜਿਸ ਮਨੁੱਖ ਨੇ ਪ੍ਰਭੂ ਦੇ ਸੇਵਕਾਂ ਦੀ ਚਰਨ-ਧੂੜ ਵਿਚ ਇਸ਼ਨਾਨ ਕਰ ਲਿਆ, ਉਸ ਦੇ ਅਨੇਕਾਂ ਜਨਮਾਂ ਦੇ (ਕੀਤੇ ਹੋਏ) ਪਾਪ ਦੂਰ ਹੋ ਜਾਂਦੇ ਹਨ ।੨।੪।੧੨੦।
Nanak bathes in the dust of the feet of His humble servants; the sinful resides of countless incarnations have been washed away. ||2||4||120||