ਬਿਲਾਵਲੁ ਮਹਲਾ ੫ ॥
Bilaaval, Fifth Mehl:
ਰਾਖੁ ਸਦਾ ਪ੍ਰਭ ਅਪਨੈ ਸਾਥ ॥
ਹੇ ਪ੍ਰਭੂ! ਸਾਨੂੰ ਤੂੰ ਸਦਾ ਆਪਣੇ ਚਰਨਾਂ ਵਿਚ ਟਿਕਾਈ ਰੱਖ ।
Keep me with You forever, O God.
ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥
ਤੂੰ ਸਾਡਾ ਪਿਆਰਾ ਹੈਂ, ਤੂੰ ਸਾਡੇ ਮਨ ਨੂੰ ਖਿੱਚ ਪਾਣ ਵਾਲਾ ਹੈਂ । ਤੈਥੋਂ ਵਿਛੁੜ ਕੇ (ਅਸਾਂ ਜੀਵਾਂ ਦੀ) ਸਾਰੀ ਹੀ ਜ਼ਿੰਦਗੀ ਵਿਅਰਥ ਹੈ ।੧।ਰਹਾਉ।
You are my Beloved, the Enticer of my mind; without You, my life is totally useless. ||1||Pause||
ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥
ਹੇ ਭਾਈ! ਮੇਰਾ ਪ੍ਰਭੂ ਨਿਖਸਮਿਆਂ ਦਾ ਖਸਮ ਹੈ, ਇਕ ਖਿਨ ਵਿਚ ਕੰਗਾਲ ਨੂੰ ਰਾਜਾ ਬਣਾ ਦੇਂਦਾ ਹੈ
In an instant, You transform the beggar into a king; O my God, You are the Master of the masterless.
ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥
(ਤ੍ਰਿਸ਼ਨਾ ਦੀ) ਅੱਗ ਵਿਚ ਸੜਦਿਆਂ ਨੂੰ ਸੇਵਕ ਬਣਾ ਕੇ ਆਪ ਬਚਾ ਲੈਂਦਾ ਹੈ, ਆਪਣੇ ਬਣਾ ਕੇ ਹੱਥ ਦੇ ਕੇ, ਉਹਨਾਂ ਦੀ ਰੱਖਿਆ ਕਰਦਾ ਹੈ ।੧।
You save Your humble servants from the burning fire; You make them Your own, and with Your Hand, You protect them. ||1||
ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸ਼ਾਂਤੀ ਦੇਣ ਵਾਲਾ ਆਨੰਦ ਮਿਲ ਜਾਂਦਾ ਹੈ, ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ, (ਮਾਇਆ ਦੀ ਖ਼ਾਤਰ) ਸਾਰੀਆਂ ਭਟਕਣਾਂ ਮੁੱਕ ਜਾਂਦੀਆਂ ਹਨ ।
I have found peace and cool tranquility, and my mind is satisfied; meditating in remembrance on the Lord, all struggles are ended.
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥
ਹੇ ਨਾਨਕ! ਪਰਮਾਤਮਾ ਦੀ ਸੇਵਾ-ਭਗਤੀ ਹੀ ਸਾਰੇ ਖ਼ਜ਼ਾਨਿਆਂ ਦਾ ਖ਼ਜ਼ਾਨਾ ਹੈ । (ਮਾਇਆ ਦੀ ਖ਼ਾਤਰ ਵਰਤੀ ਹੋਈ) ਹੋਰ ਸਾਰੀ ਚਤੁਰਾਈ (ਪ੍ਰਭੂ ਦੀ ਸੇਵਾ-ਭਗਤੀ ਦੇ ਸਾਹਮਣੇ) ਵਿਅਰਥ ਹੈ ।੨।੬।੧੨੨।
Service to the Lord, O Nanak, is the treasure of treasures; all other clever tricks are useless. ||2||6||122||