ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯
Raag Bilaaval, Fifth Mehl, Du-Padas, Ninth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਆਪਹਿ ਮੇਲਿ ਲਏ ॥
ਕਿਉਂਕਿ ਤੂੰ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈਂ
He Himself merges us with Himself.
ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥
ਹੇ ਪ੍ਰਭੂ! ਜਦੋਂ ਤੋਂ (ਜਿਹੜੇ ਮਨੁੱਖ) ਤੇਰੀ ਸਰਨ ਆਉਂਦੇ ਹਨ, ਤਦੋਂ ਤੋਂ (ਉਹਨਾਂ ਦੇ ਸਾਰੇ) ਪਾਪ ਦੂਰ ਹੋ ਜਾਂਦੇ ਹਨ, ।੧।ਰਹਾਉ।
When I came to Your Sanctuary, my sins vanished. ||1||Pause||
ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥
(ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਉਹ ਮਨੁੱਖ) ਅਹੰਕਾਰ ਛੱਡ ਕੇ ਅਤੇ ਬਿਗਾਨੀ ਆਸ ਦਾ ਖ਼ਿਆਲ ਛੱਡ ਕੇ ਸੰਤ ਜਨਾਂ ਦੀ ਸਰਨ ਆ ਪੈਂਦੇ ਹਨ, ਅਤੇ, ਹੇ ਪ੍ਰੀਤਮ!
Renouncing egotistical pride and other anxieties, I have sought the Sanctuary of the Holy Saints.
ਜਪਿ ਜਪਿ ਨਾਮੁ ਤੁਮ੍ਹਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥
ਸਦਾ ਤੇਰਾ ਨਾਮ ਜਪ ਜਪ ਕੇ ਉਹਨਾਂ ਦੇ ਸਰੀਰ ਵਿਚੋਂ ਸਾਰੇ ਰੋਗ ਨਾਸ ਹੋ ਜਾਂਦੇ ਹਨ ।੧।
Chanting, meditating on Your Name, O my Beloved, disease is eradicated from my body. ||1||
ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥
(ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਕਿਰਪਾ ਨਾਲ ਸੰਤ ਜਨਾਂ ਦੀ ਸ਼ਰਨੀ ਪੈਂਦੇ ਹਨ, ਉਹਨਾਂ) ਵੱਡੇ ਵੱਡੇ ਮੂਰਖਾਂ ਅੰਞਾਣਾਂ ਅਤੇ ਅਗਿਆਨੀਆਂ ਨੂੰ ਭੀ ਤੂੰ ਦਇਆ ਕਰ ਕੇ (ਵਿਕਾਰਾਂ ਰੋਗਾਂ ਤੋਂ) ਬਚਾ ਲੈਂਦਾ ਹੈਂ ।
Even utterly foolish, ignorant and thoughtless persons have been saved by the Kind Lord.
ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥
ਹੇ ਨਾਨਕ! ਆਖ—(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, (ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੨।੧।੧੨੬।
Says Nanak, I have met the Perfect Guru; my comings and goings have ended. ||2||1||126||