ਬਿਲਾਵਲੁ ਮਹਲਾ ੫ ॥
Bilaaval, Fifth Mehl:
ਜੀਵਉ ਨਾਮੁ ਸੁਨੀ ॥
ਹੇ ਭਾਈ! (ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ।
Hearing Your Name, I live.
ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
(ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ ।੧।ਰਹਾਉ।
When the Perfect Guru became pleased with me, then my hopes were fulfilled. ||1||Pause||
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏ) ਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ,
Pain is gone, and my mind is comforted; the music of bliss fascinates me.
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥
ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ ।੧।
The yearning to meet my Beloved God has welled up within me. I cannot live without Him, even for an instant. ||1||
ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥
ਹੇ ਮਾਲਕ! (ਆਖ—) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ । ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ । (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ
You have saved so many devotees, so many humble servants; so many silent sages contemplate You.
ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
ਹੇ ਮਾਲਕ! (ਆਖ—) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ । ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ । (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ
The support of the blind, the wealth of the poor; Nanak has found God, of endless virtues. ||2||2||127||