ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
Raag Bilaaval, Fifth Mehl, Thirteenth House, Partaal:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ)
O Enticing Lord, I cannot sleep; I sigh. I am adorned with necklaces, gowns, ornaments and make-up.
 
ਉਡੀਨੀ ਉਡੀਨੀ ਉਡੀਨੀ ॥
ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—)
I am sad, sad and depressed.
 
ਕਬ ਘਰਿ ਆਵੈ ਰੀ ॥੧॥ ਰਹਾਉ ॥
ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।
When will You come home? ||1||Pause||
 
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—)
I seek the Sanctuary of the happy soul-brides; I place my head upon their feet.
 
ਲਾਲਨੁ ਮੋਹਿ ਮਿਲਾਵਹੁ ॥
ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ
Unite me with my Beloved.
 
ਕਬ ਘਰਿ ਆਵੈ ਰੀ ॥੧॥
(ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ।੧।
When will He come to my home? ||1||
 
ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
(ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ । ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ ।
Listen, my companions: tell me how to meet Him. Eradicate all egotism, and then you shall find your Beloved Lord within the home of your heart.
 
ਤਬ ਰਸ ਮੰਗਲ ਗੁਨ ਗਾਵਹੁ ॥
(ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ,
Then, in delight, you shall sing the songs of joy and praise.
 
ਆਨਦ ਰੂਪ ਧਿਆਵਹੁ ॥
ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ ।
Meditate on the Lord, the embodiment of bliss.
 
ਨਾਨਕੁ ਦੁਆਰੈ ਆਇਓ ॥
ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ,
O Nanak, I came to the Lord's Door,
 
ਤਉ ਮੈ ਲਾਲਨੁ ਪਾਇਓ ਰੀ ॥੨॥
(ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ।੨।
and then, I found my Beloved. ||2||
 
ਮੋਹਨ ਰੂਪੁ ਦਿਖਾਵੈ ॥
ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ,
The Enticing Lord has revealed His form to me,
 
ਅਬ ਮੋਹਿ ਨੀਦ ਸੁਹਾਵੈ ॥
ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ,
and now, sleep seems sweet to me.
 
ਸਭ ਮੇਰੀ ਤਿਖਾ ਬੁਝਾਨੀ ॥
ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ ।
My thirst is totally quenched,
 
ਅਬ ਮੈ ਸਹਜਿ ਸਮਾਨੀ ॥
ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ ।
and now, I am absorbed in celestial bliss.
 
ਮੀਠੀ ਪਿਰਹਿ ਕਹਾਨੀ ॥
ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ ।
How sweet is the story of my Husband Lord.
 
ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ ।ਰਹਾਉ ਦੂਜਾ।੧।੧੨੮।
I have found my Beloved, Enticing Lord. ||Second Pause||1||128||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by