ਰਾਗੁ ਬਿਲਾਵਲੁ ਮਹਲਾ ੯ ਦੁਪਦੇ
Raag Bilaaval, Ninth Mehl, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਦੁਖ ਹਰਤਾ ਹਰਿ ਨਾਮੁ ਪਛਾਨੋ ॥
ਹੇ ਭਾਈ! ਪਰਮਾਤਮਾ ਦੇ ਨਾਮ ਨਾਲ ਸਾਂਝ ਪਾਈ ਰੱਖ, ਇਹ ਨਾਮ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।
The Name of the Lord is the Dispeller of sorrow - realize this.
ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥
ਇਸ ਨਾਮ ਨੂੰ ਸਿਮਰਦਿਆਂ ਸਿਮਰਦਿਆਂ ਅਜਾਮਲ ਵਿਕਾਰਾਂ ਤੋਂ ਹਟ ਗਿਆ, ਗਨਿਕਾ ਵਿਕਾਰਾਂ ਤੋਂ ਮੁਕਤ ਹੋ ਗਈ । ਤੂੰ ਭੀ ਆਪਣੇ ਹਿਰਦੇ ਵਿਚ ਉਸ ਹਰਿ-ਨਾਮ ਨਾਲ ਜਾਣ-ਪਛਾਣ ਬਣਾਈ ਰੱਖ ।੧।ਰਹਾਉ।
Remembering Him in meditation, even Ajaamal the robber and Ganikaa the prostitute were liberated; let your soul know this. ||1||Pause||
ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥
ਹੇ ਭਾਈ! ਜਦੋਂ ਗਜ ਨੇ ਪਰਮਾਤਮਾ ਦਾ ਨਾਮ ਉਚਾਰਿਆ, ਉਸ ਦੀ ਬਿਪਤਾ ਭੀ ਇਕ ਛਿਨ ਵਿਚ ਹੀ ਦੂਰ ਹੋ ਗਈ ।
The elephant's fear was taken away in an instant, as soon as he chanted the Lord's Name.
ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥
ਨਾਰਦ ਦਾ ਕੀਤਾ ਹੋਇਆ ਉਪਦੇਸ਼ ਸੁਣਦਿਆਂ ਬਾਲਕ ਧ੍ਰੂ ਪਰਮਾਤਮਾ ਦੇ ਭਜਨ ਵਿਚ ਮਸਤ ਹੋ ਗਿਆ ।੧।
Listening to Naarad's teachings, the child Dhroo was absorbed in deep meditation. ||1||
ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥
(ਹਰਿ-ਨਾਮ ਦੇ ਭਜਨ ਦੀ ਬਰਕਤ ਨਾਲ ਧ੍ਰੂ ਨੇ) ਐਸਾ ਆਤਮਕ ਦਰਜਾ ਪ੍ਰਾਪਤ ਕਰ ਲਿਆ ਜੋ ਸਦਾ ਲਈ ਅਟੱਲ ਤੇ ਅਮਰ ਹੋ ਗਿਆ । ਉਸ ਨੂੰ ਵੇਖ ਕੇ ਦੁਨੀਆ ਹੈਰਾਨ ਹੋ ਰਹੀ ਹੈ ।
He obtained the immovable, eternal state of fearlessness, and all the world was amazed.
ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥
ਨਾਨਕ ਆਖਦੇ ਹਨ—ਹੇ ਭਾਈ! ਤੂੰ ਭੀ ਉਸ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝ, ਉਹ ਪਰਮਾਤਮਾ ਆਪਣੇ ਭਗਤਾਂ ਦੀ ਰੱਖਿਆ ਕਰਨ ਵਾਲਾ ਹੈ ।੨।੧।
Says Nanak, the Lord is the Saving Grace and the Protector of His devotees; believe it - He is close to you. ||2||1||