ਬਿਲਾਵਲੁ ਮਹਲਾ ੯ ॥
Bilaaval, Ninth Mehl:
ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥
ਪਰਮਾਤਮਾ ਦਾ ਨਾਮ (ਸਿਮਰਨ) ਤੋਂ ਬਿਨਾ ਦੁੱਖ ਸਹਾਰਦਾ ਰਹਿੰਦਾ ਹੈ
Without the Name of the Lord, you shall only find pain.
ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
ਹੇ ਭਾਈ! ਗੁਰੂ (ਜੀਵਨ-ਮਾਰਗ ਦੀ) ਇਹ ਡੰੂਘੀ ਗੱਲ ਦੱਸਦਾ ਹੈ, ਕਿ ਪਰਮਾਤਮਾ ਦੀ ਭਗਤੀ ਕਰਨ ਤੋਂ ਬਿਨਾ ਮਨੁੱਖ ਦਾ ਸਹਿਮ ਖ਼ਤਮ ਨਹੀਂ ਹੁੰਦਾ ।੧।ਰਹਾਉ।
Without devotional worship, doubt is not dispelled; the Guru has revealed this secret. ||1||Pause||
ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥
ਹੇ ਭਾਈ! ਜੇ ਮਨੁੱਖ ਪਰਮਾਤਮਾ ਦੀ ਸਰਨ ਨਹੀਂ ਪੈਂਦਾ, ਤਾਂ ਉਸ ਦੇ ਤੀਰਥ-ਜਾਤ੍ਰਾ ਕਰਨ ਦਾ ਕੋਈ ਲਾਭ ਨਹੀਂ, ਵਰਤ ਰੱਖਣ ਦਾ ਕੋਈ ਫ਼ਾਇਦਾ ਨਹੀਂ
Of what use are sacred shrines of pilgrimage, if one does not enter the Sanctuary of the Lord?
ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
। ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾ ਦੇਂਦਾ ਹੈ, ਮੈਂ ਸਮਝਦਾ ਹਾਂ ਕਿ ਉਸ ਦੇ ਜੋਗ-ਸਾਧਨ ਅਤੇ ਜੱਗ (ਆਦਿਕ ਕਰਮ ਸਭ) ਵਿਅਰਥ ਹਨ ।੧।
Know that Yoga and sacrificial feasts are fruitless, if one forgets the Praises of God. ||1||
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
ਹੇ ਨਾਨਕ! ਆਖ—ਜੇਹੜਾ ਮਨੁੱਖ ਅਹੰਕਾਰ ਅਤੇ ਮਾਇਆ ਦਾ ਮੋਹ ਛੱਡ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਮਨੁੱਖ ਇਸ ਕਿਸਮ ਦਾ ਜੀਵਨ ਬਿਤੀਤ ਕਰਨ ਵਾਲਾ ਹੈ,
One who lays aside both pride and attachment, sings the Glorious Praises of the Lord of the Universe.
ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
ਉਹ ਜੀਵਨ-ਮੁਕਤਿ ਅਖਵਾਂਦਾ ਹੈ (ਉਹ ਮਨੁੱਖ ਉਸ ਸ਼੍ਰੇਣੀ ਵਿਚੋਂ ਗਿਣਿਆ ਜਾਂਦਾ ਹੈ, ਜੇਹੜੇ ਇਸ ਜ਼ਿੰਦਗੀ ਵਿਚ ਵਿਕਾਰਾਂ ਦੀ ਪਕੜ ਤੋਂ ਬਚੇ ਰਹਿੰਦੇ ਹਨ) ।੨।
Says Nanak, the mortal who does this is said to be 'jivan mukta' - liberated while yet alive. ||2||2||