ਬਿਲਾਵਲੁ ਮਹਲਾ ੯ ॥
Bilaaval, Ninth Mehl:
 
ਜਾ ਮੈ ਭਜਨੁ ਰਾਮ ਕੋ ਨਾਹੀ ॥
ਹੇ ਭਾਈ! ਇਹ ਗੱਲ ਪੱਕੀ ਚੇਤੇ ਰੱਖੋ ਕਿ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦੇ ਨਾਮ ਦਾ ਭਜਨ ਨਹੀਂ ਹੈ
There is no meditation on the Lord within him.
 
ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥
ਉਸ ਮਨੁੱਖ ਨੇ ਆਪਣੀ ਜ਼ਿੰਦਗੀ ਵਿਅਰਥ ਹੀ ਗਵਾ ਲਈ ਹੈ ।੧।ਰਹਾਉ।
That man wastes his life uselessly - keep this in mind. ||1||Pause||
 
ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥
ਹੇ ਭਾਈ! ਜਿਸ ਮਨੁੱਖ ਦਾ ਮਨ ਆਪਣੇ ਵੱਸ ਵਿਚ ਨਹੀਂ ਹੈ, ਉਹ ਭਾਵੇਂ ਤੀਰਥਾਂ ਦੇ ਇਸ਼ਨਾਨ ਕਰਦਾ ਹੈ ਵਰਤ ਭੀ ਰੱਖਦਾ ਹੈ, ਪਰ ਤੁਸੀ (ਇਹ ਤੀਰਥ ਵਰਤ ਆਦਿਕ ਵਾਲਾ) ਉਸ ਦਾ ਧਰਮ ਵਿਅਰਥ ਸਮਝੋ ।
He bathes at sacred shrines of pilgrimage, and adheres to fasts, but he has no control over his mind.
 
ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥
ਮੈਂ ਅਜੇਹੇ ਮਨੁੱਖ ਨੂੰ ਭੀ ਇਹ ਸੱਚੀ ਗੱਲ ਆਖ ਦੇਂਦਾ ਹਾਂ ।੧।
Know that such religion is useless to him. I speak the Truth for his sake. ||1||
 
ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥
ਹੇ ਭਾਈ! ਜਿਵੇਂ ਪੱਥਰ ਪਾਣੀ ਵਿਚ ਰੱਖਿਆ ਹੋਇਆ ਹੋਵੇ, ਉਸ ਨੂੰ ਪਾਣੀ ਵਿੰਨ੍ਹ ਨਹੀਂ ਸਕਦਾ ।
It's like a stone, kept immersed in water; still, the water does not penetrate it.
 
ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥
(ਪਾਣੀ ਉਸ ਉਤੇ ਅਸਰ ਨਹੀਂ ਕਰ ਸਕਦਾ), ਇਹੋ ਜਿਹਾ ਹੀ ਤੁਸੀ ਉਸ ਮਨੁੱਖ ਨੂੰ ਸਮਝੋ ਜੋ ਪ੍ਰਭੂ ਦੀ ਭਗਤੀ ਤੋਂ ਵਾਂਜਿਆਂ ਰਹਿੰਦਾ ਹੈ ।੨।
So, understand it: that mortal being who lacks devotional worship is just like that. ||2||
 
ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥
ਹੇ ਭਾਈ! ਗੁਰੂ ਜ਼ਿੰਦਗੀ ਦਾ ਇਹ ਰਾਜ਼ ਦੱਸਦਾ ਹੈ ਕਿ ਮਨੁੱਖਾ ਜੀਵਨ ਵਿਚ ਇਨਸਾਨ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਸਕਦਾ ਹੈ ।
In this Dark Age of Kali Yuga, liberation comes from the Naam. The Guru has revealed this secret.
 
ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥
ਹੇ ਨਾਨਕ! ਆਖ—ਉਹੀ ਮਨੁੱਖ ਆਦਰ-ਜੋਗ ਹੈ ਜੇਹੜਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।੩।
Says Nanak, he alone is a great man, who sings the Praises of God. ||3||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by