ਬਿਲਾਵਲੁ ਮਹਲਾ ੧ ॥
Bilaaval, First Mehl:
ਮਨ ਕਾ ਕਹਿਆ ਮਨਸਾ ਕਰੈ ॥
(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ,
The human acts according to the wishes of the mind.
ਇਹੁ ਮਨੁ ਪੁੰਨੁ ਪਾਪੁ ਉਚਰੈ ॥
ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ ।
This mind feeds on virtue and vice.
ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥
ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ ।
Intoxicated with the wine of Maya, satisfaction never comes.
ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥
ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ।੧।
Satisfaction and liberation come, only to one whose mind is pleasing to the True Lord. ||1||
ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥
ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ—ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)
Gazing upon his body, wealth, wife and all his possessions, he is proud.
ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ।੧।ਰਹਾਉ।
But without the Name of the Lord, nothing shall go along with him. ||1||Pause||
ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥
ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ,
He enjoys tastes, pleasures and joys in his mind.
ਧਨੁ ਲੋਕਾਂ ਤਨੁ ਭਸਮੈ ਢੇਰੀ ॥
(ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ ।
But his wealth will pass on to other people, and his body will be reduced to ashes.
ਖਾਕੂ ਖਾਕੁ ਰਲੈ ਸਭੁ ਫੈਲੁ ॥
ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ
The entire expanse, like dust, shall mix with dust.
ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥
(ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ।੨।
Without the Word of the Shabad, his filth is not removed. ||2||
ਗੀਤ ਰਾਗ ਘਨ ਤਾਲ ਸਿ ਕੂਰੇ ॥
(ਪ੍ਰਭੂ-ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉੱਦਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ)
The various songs, tunes and rhythms are false.
ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥
ਤੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ ।
Trapped by the three qualities, people come and go, far from the Lord.
ਦੂਜੀ ਦੁਰਮਤਿ ਦਰਦੁ ਨ ਜਾਇ ॥
(ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ ।
In duality, the pain of their evil-mindedness does not leave them.
ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥
(ਇਸ ਦੂਜੀ ਝਾਕ ਤੋਂ, ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖ਼ਲਾਸੀ ਪਾਂਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ ।
But the Gurmukh is emancipated by taking the medicine, and singing the Glorious Praises of the Lord. ||3||
ਧੋਤੀ ਊਜਲ ਤਿਲਕੁ ਗਲਿ ਮਾਲਾ ॥
ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ
He may wear a clean loin-cloth, apply the ceremonial mark to his forehead, and wear a mala around his neck;
ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥
ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇਂ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ) ।
but if there is anger within him, he is merely reading his part, like an actor in a play.
ਨਾਮੁ ਵਿਸਾਰਿ ਮਾਇਆ ਮਦੁ ਪੀਆ ॥
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ) ।
Forgetting the Naam, the Name of the Lord, he drinks in the wine of Maya.
ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥
ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ ।੪।
Without devotional worship to the Guru, there is no peace. ||4||
ਸੂਕਰ ਸੁਆਨ ਗਰਧਭ ਮੰਜਾਰਾ ॥
ਉਹਨਾਂ ਨੂੰ ਸੂਰ ਕੱੁਤੇ ਖੋਤੇ ਬਿੱਲੇ ਪਸ਼ੂ
The human is a pig, a dog, a donkey, a cat,
ਪਸੂ ਮਲੇਛ ਨੀਚ ਚੰਡਾਲਾ ॥
ਮਲੇਛ ਨੀਚ ਚੰਡਾਲ ਆਦਿਕਾਂ ਦੀਆਂ
a beast, a filthy, lowly wretch, an outcast,
ਗੁਰ ਤੇ ਮੁਹੁ ਫੇਰੇ ਤਿਨ੍ਹ ਜੋਨਿ ਭਵਾਈਐ ॥
ਜਿਨ੍ਹਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਜੂਨਾਂ ਵਿਚ ਭਵਾਇਆ ਜਾਂਦਾ ਹੈ ।
if he turns his face away from the Guru. He shall wander in reincarnation.
ਬੰਧਨਿ ਬਾਧਿਆ ਆਈਐ ਜਾਈਐ ॥੫॥
ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੫।
Bound in bondage, he comes and goes. ||5||
ਗੁਰ ਸੇਵਾ ਤੇ ਲਹੈ ਪਦਾਰਥੁ ॥
ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ ।
Serving the Guru, the treasure is found.
ਹਿਰਦੈ ਨਾਮੁ ਸਦਾ ਕਿਰਤਾਰਥੁ ॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਜਾਤ੍ਰਾ ਵਿਚ) ਸਫਲ ਹੋ ਗਿਆ ਹੈ ।
With the Naam in the heart, one always prospers.
ਸਾਚੀ ਦਰਗਹ ਪੂਛ ਨ ਹੋਇ ॥
ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿੰਮੇ ਕੋਈ ਬਾਕੀ ਨਹੀਂ ਨਿਕਲਦੀ) ।
And in the Court of the True Lord, you shall not called to account.
ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥
ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ ।੬।
One who obeys the Hukam of the Lord's Command, is approved at the Lord's Door. ||6||
ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥
ਜਦੋਂ ਮਨੱੁਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ,
Meeting the True Guru, one knows the Lord.
ਰਹੈ ਰਜਾਈ ਹੁਕਮੁ ਪਛਾਣੈ ॥
ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ ।
Understanding the Hukam of His Command, one acts according to His Will.
ਹੁਕਮੁ ਪਛਾਣਿ ਸਚੈ ਦਰਿ ਵਾਸੁ ॥
ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ ।
Understanding the Hukam of His Command, he dwells in the Court of the True Lord.
ਕਾਲ ਬਿਕਾਲ ਸਬਦਿ ਭਏ ਨਾਸੁ ॥੭॥
ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ।੭।
Through the Shabad, death and birth are ended. ||7||
ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥
(ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ ।
He remains detached, knowing that everything belongs to God.
ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥
ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ ।੧।
He dedicates his body and mind unto the One who owns them.
ਨਾ ਓਹੁ ਆਵੈ ਨਾ ਓਹੁ ਜਾਇ ॥
ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ,
He does not come, and he does not go.
ਨਾਨਕ ਸਾਚੇ ਸਾਚਿ ਸਮਾਇ ॥੮॥੨॥
ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੮।੨।
O Nanak, absorbed in Truth, he merges in the True Lord. ||8||2||