ਬਿਲਾਵਲੁ ਮਹਲਾ ੪ ॥
Bilaaval, Fourth Mehl:
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥
ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ ।
My mind and body are filled with love for my Inaccessible Lord and Master. Each and every instant, I am filled with immense faith and devotion.
ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥
ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ ।੧।
Gazing upon the Guru, my mind's faith is fulfilled, like the song-bird, which cries and cries, until the rain-drop falls into its mouth. ||1||
ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥
ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ ।
Join with me, join with me, O my companions, and teach me the Sermon of the Lord.
ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥
ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ । ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ ।੧।ਰਹਾਉ।
The True Guru has mercifully united me with God. Cutting off my head, and chopping it into pieces, I offer it to Him. ||1||Pause||
ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥
ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ ।
Each and every hair on my head, and my mind and body, suffer the pains of separation; without seeing my God, I cannot sleep.
ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥
ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ ।੨।
The doctors and healers look at me, and are perplexed. Within my heart, mind and body, I feel the pain of divine love. ||2||
ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥
ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ ।
I cannot live for a moment, for even an instant, without my Beloved, like the opium addict who cannot live without opium.
ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥
ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ ।੩।
Those who thirst for God, do not love any other. Without the Lord, there is no other at all. ||3||
ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥
ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ ।
If only someone would come and unite me with God; I am devoted, dedicated, a sacrifice to him.
ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥
ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ ।੪।
After being separated from the Lord for countless incarnations, I am re-united with Him, entering the Sanctuary of the True, True, True Guru. ||4||
ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥
ਹੇ ਸਹੇਲੀਏ! (ਜੀਵ-ਇਸਤ੍ਰੀ ਦੀ) ਇਕੋ ਹਿਰਦਾ-ਸੇਜ ਹੈ ਜਿਸ ਉਤੇ ਠਾਕੁਰੁ-ਪ੍ਰਭੂ ਆਪ ਹੀ ਵੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਪਤੀ ਦਾ) ਟਿਕਾਣਾ ਨਹੀਂ ਲੱਭ ਸਕਦੀ, ਉਹ ਭਟਕਦੀ ਹੀ ਫਿਰਦੀ ਹੈ ।
There is one bed for the soul-bride, and the same bed for God, her Lord and Master. The self-willed manmukh does not obtain the Mansion of the Lord's Presence; she wanders around, in limbo.
ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥
ਜੇ ਉਹ ‘ਗੁਰ ਗੁਰੂ’ ਕਰਦੀ ਗੁਰੂ ਦੀ ਸਰਨ ਆ ਪਏ, ਤਾਂ ਪ੍ਰਭੂ ਆ ਕੇ ਉਸ ਨੂੰ ਮਿਲ ਪੈਂਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ ।੫।
Uttering, "Guru, Guru", she seeks His Sanctuary; so God comes to meet her, without a moment's delay. ||5||
ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥
ਪਰ ਜੇ ਕੋਈ ਮਨੁੱਖ (ਗੁਰੂ ਦਾ ਆਸਰਾ ਛੱਡ ਕੇ, ਹਰਿ-ਨਾਮ ਦਾ ਸਿਮਰਨ ਭੁਲਾ ਕੇ) ਮੁੜ ਮੁੜ (ਤੀਰਥ-ਜਾਤ੍ਰਾ ਆਦਿਕ ਦੇ ਮਿੱਥੇ ਹੋਏ ਧਾਰਮਿਕ ਕਰਮ) ਕਰ ਕੇ ਇਹਨਾਂ ਕਰਮ ਕਾਂਡੀ ਕਰਮਾਂ ਨੂੰ ਹੀ ਵਧਾਂਦਾ ਜਾਏ, ਤਾਂ ਉਸ ਦੇ ਮਨ ਵਿਚ ਲੋਭ ਵਲ-ਛਲ ਵਿਖਾਵੇ ਆਦਿਕ ਦਾ ਕਰਮ ਹੀ ਟਿਕਿਆ ਰਹੇਗਾ (ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੋਵੇਗਾ) ।
One may perform many rituals, but the mind is filled with hypocrisy, evil deeds and greed.
ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥
ਬਜ਼ਾਰੀ ਔਰਤ ਦੇ ਘਰ ਜੇ ਪੁੱਤਰ ਜੰਮ ਪਏ, ਤਾਂ ਉਸ ਪੁੱਤਰ ਦੇ ਪਿਉ ਦਾ ਕੋਈ ਨਾਮ ਨਹੀਂ ਦੱਸਿਆ ਜਾ ਸਕਦਾ ।੬।
When a son is born in the house of a prostitute, who can tell the name of his father? ||6||
ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥
ਹੇ ਭਾਈ! (ਜਿਹੜੇ ਮਨੁੱਖ) ਪੂਰਬਲੇ ਜਨਮ ਵਿਚ (ਪਰਮਾਤਮਾ ਦੀ) ਭਗਤੀ ਕਰ ਕੇ (ਹੁਣ ਮਨੁੱਖਾ ਜਨਮ ਵਿਚ) ਆਏ ਹਨ, ਗੁਰੂ ਨੇ (ਉਹਨਾਂ ਦੇ ਅੰਦਰ) ਹਰ ਵੇਲੇ ਭਗਤੀ ਕਰਨ ਦਾ ਬੀਜ ਬੀਜ ਦਿੱਤਾ ਹੈ ।
Because of devotional worship in my past incarnations, I have been born into this life. The Guru has inspired me to worship the Lord, Har, Har, Har, Har.
ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥
ਜਦੋਂ ਉਹ ਹਰ ਵੇਲੇ ਹਰਿ-ਨਾਮ ਸਿਮਰਦਿਆਂ ਸਿਮਰਦਿਆਂ ਹਰਿ-ਨਾਮ ਵਿਚ ਲੀਨ ਹੋ ਗਏ, ਤਦੋਂ ਹਰ ਵੇਲੇ ਭਗਤੀ ਕਰਦਿਆਂ ਉਹਨਾਂ ਨੂੰ ਪਰਮਾਤਮਾ ਦਾ ਮਿਲਾਪ ਹੋ ਗਿਆ ।੭।
Worshipping, worshipping Him with devotion, I found the Lord, and then I merged into the Name of the Lord, Har, Har, Har, Har. ||7||
ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥
(ਪਰ, ਹੇ ਭਾਈ! ਪਰਮਾਤਮਾ ਦੀ ਭਗਤੀ ਕਰਨਾ ਜੀਵ ਦੇ ਆਪਣੇ ਇਖ਼ਤਿਆਰ ਦੀ ਗੱਲ ਨਹੀਂ ਹੈ । ਇਹ ਘਾਲ-ਕਮਾਈ ਪ੍ਰਭੂ ਦੀ ਮਿਹਰ ਨਾਲ ਹੀ ਹੋ ਸਕਦੀ ਹੈ । ਪ੍ਰਭੂ ਦੀ ਭਗਤੀ ਕਰਨੀ, ਮਾਨੋ, ਮਹਿੰਦੀ ਨੂੰ ਪੀਸਣ ਸਮਾਨ ਹੈ । ਇਸਤ੍ਰੀ ਮਹਿੰਦੀ ਨੂੰ ਆਪ ਹੀ ਪੀਂਹਦੀ ਹੈ, ਆਪ ਹੀ ਘਸਾਂਦੀ ਹੈ, ਤੇ ਆਪ ਹੀ ਉਸ ਨੂੰ ਆਪਣੇ ਹੱਥਾਂ-ਪੈਰਾਂ ਤੇ ਲਾਂਦੀ ਹੈ । ਉਹ ਆਪ ਹੀ ਮਹਿੰਦੀ ਨੂੰ ਇਸ ਯੋਗ ਬਣਾਂਦੀ ਹੈ ਕਿ ਉਹ ਉਸ ਇਸਤ੍ਰੀ ਦੇ ਅੰਗਾਂ ਤੇ ਲੱਗ ਸਕੇ) । ਪ੍ਰਭੂ ਨੇ ਆਪ ਹੀ (ਜੀਵ ਦੇ ਮਨ ਨੂੰ ਆਪਣੇ ਚਰਨਾਂ ਵਿਚ) ਲਿਆ ਲਿਆ ਕੇ (ਭਗਤੀ ਕਰਨ ਦੀ) ਮਹਿੰਦੀ (ਜੀਵ ਪਾਸੋਂ) ਪਿਹਾਈ ਹੈ, ਫਿਰ ਆਪ ਹੀ ਉਸ ਦੀ ਭਗਤੀ-ਰੂਪ ਮਹਿੰਦੀ ਨੂੰ ਘੋਲ ਘੋਲ ਕੇ (ਰੰਗੀਲੀ ਪਿਆਰ-ਭਰੀ ਬਣਾ ਬਣਾ ਕੇ) ਆਪਣੇ ਚਰਨਾਂ ਵਿਚ ਉਸ ਨੂੰ ਜੋੜਿਆ ਹੈ ।
God Himself came and ground the henna leaves into powder, and applied it to my body.
ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥
ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਉਤੇ ਮਾਲਕ-ਪ੍ਰਭੂ ਨੇ ਮਿਹਰ ਕੀਤੀ, ਉਹਨਾਂ ਦੀ ਬਾਂਹ ਫੜ ਕੇ (ਉਹਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਬਾਹਰ) ਕੱਢ ਲਿਆ ।੮।੬।੯।
Our Lord and Master showers His Mercy upon us, and grasps hold of our arms; O Nanak, He lifts us up and saves us. ||8||6||9||2||1||6||9||