ਬਿਲਾਵਲੁ ਮਹਲਾ ੩ ॥
Bilaaval, Third Mehl:
ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥
ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ,
The Primal Lord Himself formed the Universe.
ਜੀਅ ਜੰਤ ਮਾਇਆ ਮੋਹਿ ਪਾਜੇ ॥
(ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ ।
The beings and creatures are engrossed in emotional attachment to Maya.
ਦੂਜੈ ਭਾਇ ਪਰਪੰਚਿ ਲਾਗੇ ॥
(ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ,
In the love of duality, they are attached to the illusory material world.
ਆਵਹਿ ਜਾਵਹਿ ਮਰਹਿ ਅਭਾਗੇ ॥
(ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ ।
The unfortunate ones die, and continue to come and go.
ਸਤਿਗੁਰਿ ਭੇਟਿਐ ਸੋਝੀ ਪਾਇ ॥
ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ)
Meeting with the True Guru, understanding is obtained.
ਪਰਪੰਚੁ ਚੂਕੈ ਸਚਿ ਸਮਾਇ ॥੧॥
ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੧।
Then, the illusion of the material world is shattered, and one merges in Truth. ||1||
ਜਾ ਕੈ ਮਸਤਕਿ ਲਿਖਿਆ ਲੇਖੁ ॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ,
One who has such pre-ordained destiny inscribed upon his forehead
ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥
ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ।੧।ਰਹਾਉ।
- the One God abides within his mind. ||1||Pause||
ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥
ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ ।
He created the Universe, and He Himself beholds all.
ਕੋਇ ਨ ਮੇਟੈ ਤੇਰੈ ਲੇਖੈ ॥
(ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ ।
No one can erase Your record, Lord.
ਸਿਧ ਸਾਧਿਕ ਜੇ ਕੋ ਕਹੈ ਕਹਾਏ ॥
ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ,
If someone calls himself a Siddha or a seeker,
ਭਰਮੇ ਭੂਲਾ ਆਵੈ ਜਾਏ ॥
ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
he is deluded by doubt, and will continue coming and going.
ਸਤਿਗੁਰੁ ਸੇਵੈ ਸੋ ਜਨੁ ਬੂਝੈ ॥
ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ ।
That humble being alone understands, who serves the True Guru.
ਹਉਮੈ ਮਾਰੇ ਤਾ ਦਰੁ ਸੂਝੈ ॥੨॥
ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ।੨।
Conquering his ego, he finds the Lord's Door. ||2||
ਏਕਸੁ ਤੇ ਸਭੁ ਦੂਜਾ ਹੂਆ ॥
ਹੇ ਭਾਈ! (ਪਰਮਾਤਮਾ ਤੋਂ) ਵੱਖਰਾ ਦਿੱਸਦਾ ਇਹ ਸਾਰਾ ਜਗਤ ਇਕ ਪਰਮਾਤਮਾ ਤੋਂ ਹੀ ਬਣਿਆ ਹੈ ।
From the One Lord, all others were formed.
ਏਕੋ ਵਰਤੈ ਅਵਰੁ ਨ ਬੀਆ ॥
(ਸਾਰੇ ਜਗਤ ਵਿਚ) ਇਕ ਪ੍ਰਭੂ ਹੀ ਮੌਜੂਦ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।
The One Lord is pervading everywhere; there is no other at all.
ਦੂਜੇ ਤੇ ਜੇ ਏਕੋ ਜਾਣੈ ॥
ਜੇ (ਮਨੁੱਖ) ਇਸ ਵੱਖਰੇ ਦਿੱਸ ਰਹੇ ਜਗਤ (ਦੇ ਮੋਹ) ਤੋਂ (ਉੱਚਾ ਹੋ ਕੇ) ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖੇ,
Renouncing duality, one comes to know the One Lord.
ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥
ਤਾਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਰਾਹਦਾਰੀ ਸਮੇਤ (ਬਿਨਾ ਰੋਕ-ਟੋਕ) ਪ੍ਰਭੂ ਦੇ ਦਰ ਤੇ (ਪਹੁੰਚ ਜਾਂਦਾ ਹੈ) ।
Through the Word of the Guru's Shabad, one knows the Lord's Door, and His Banner.
ਸਤਿਗੁਰੁ ਭੇਟੇ ਤਾ ਏਕੋ ਪਾਏ ॥
ਜੇ (ਮਨੁੱਖ ਨੂੰ) ਗੁਰੂ ਮਿਲ ਪਏ, ਤਾਂ ਉਹ ਉਸ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ,
Meeting the True Guru, one finds the One Lord.
ਵਿਚਹੁ ਦੂਜਾ ਠਾਕਿ ਰਹਾਏ ॥੩॥
ਅਤੇ (ਆਪਣੇ) ਅੰਦਰੋਂ ਵੱਖਰੇ ਦਿੱਸ ਰਹੇ ਜਗਤ ਦਾ ਮੋਹ ਰੋਕ ਰੱਖਦਾ ਹੈ ।੩।
Duality is subdued within. ||3||
ਜਿਸ ਦਾ ਸਾਹਿਬੁ ਡਾਢਾ ਹੋਇ ॥
ਹੇ ਭਾਈ! (ਮਾਇਆ ਦੇ ਕਾਮਾਦਿਕ ਸੂਰਮੇ ਹਨ ਤਾਂ ਬੜੇ ਬਲੀ, ਪਰ) ਜਿਸ ਮਨੁੱਖ ਦੇ ਸਿਰ ਉੱਤੇ ਰਾਖਾ ਸਭ ਤੋਂ ਬਲੀ ਮਾਲਕ-ਪ੍ਰਭੂ ਆਪ ਹੋਵੇ,
One who belongs to the All-powerful Lord and Master
ਤਿਸ ਨੋ ਮਾਰਿ ਨ ਸਾਕੈ ਕੋਇ ॥
ਉਸ ਨੂੰ ਕੋਈ (ਕਾਮਾਦਿਕ ਵੈਰੀ) ਢਾਹ ਨਹੀਂ ਸਕਦਾ ।
- no one can destroy Him.
ਸਾਹਿਬ ਕੀ ਸੇਵਕੁ ਰਹੈ ਸਰਣਾਈ ॥
(ਕਿਉਂਕਿ) ਸੇਵਕ (ਆਪਣੇ) ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ,
The Lord's servant remains under His protection;
ਆਪੇ ਬਖਸੇ ਦੇ ਵਡਿਆਈ ॥
ਉਹ ਆਪ ਹੀ (ਉਸ ਉਤੇ) ਬਖ਼ਸ਼ਸ਼ ਕਰਦਾ ਹੈ, (ਤੇ, ਉਸ ਨੂੰ) ਇੱਜ਼ਤ ਦੇਂਦਾ ਹੈ ।
The Lord Himself forgives him, and blesses him with glorious greatness.
ਤਿਸ ਤੇ ਊਪਰਿ ਨਾਹੀ ਕੋਇ ॥
ਹੇ ਭਾਈ! ਉਸ (ਪਰਮਾਤਮਾ) ਨਾਲੋਂ ਵੱਡਾ ਹੋਰ ਕੋਈ ਨਹੀਂ ਹੈ (ਸੇਵਕ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ, ਇਸ ਵਾਸਤੇ) ਿ
There is none higher than Him.
ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥
ਕਸੇ ਤੋਂ ਨਹੀਂ ਡਰਦਾ, ਉਸ ਨੂੰ ਕਿਸੇ (ਕਾਮਾਦਿਕ ਵੈਰੀ) ਦਾ ਡਰ-ਦਬਾਉ ਨਹੀਂ ਹੁੰਦਾ ।੪।
Why should he be afraid? What should he ever fear? ||4||
ਗੁਰਮਤੀ ਸਾਂਤਿ ਵਸੈ ਸਰੀਰ ॥
ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ,
Through the Guru's Teachings, peace and tranquility abide within the body.
ਸਬਦੁ ਚੀਨ੍ਹਿ ਫਿਰਿ ਲਗੈ ਨ ਪੀਰ ॥
ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ (ਕਾਮਾਦਿਕ ਵੈਰੀ ਤੋਂ ਕੋਈ) ਕਲੇਸ਼ ਨਹੀਂ ਪੋਹ ਸਕਦਾ ।
Remember the Word of the Shabad, and you shall never suffer pain.
ਆਵੈ ਨ ਜਾਇ ਨਾ ਦੁਖੁ ਪਾਏ ॥
ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਸ ਗੇੜ ਦਾ) ਦੁੱਖ ਨਹੀਂ ਸਹਾਰਦਾ ।
You shall not have to come or go, or suffer in sorrow.
ਨਾਮੇ ਰਾਤੇ ਸਹਜਿ ਸਮਾਏ ॥
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।
Imbued with the Naam, the Name of the Lord, you shall merge in celestial peace.
ਨਾਨਕ ਗੁਰਮੁਖਿ ਵੇਖੈ ਹਦੂਰਿ ॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪਰਮਾਤਮਾ ਨੂੰ ਆਪਣੇ) ਅੰਗ-ਸੰਗ ਵੱਸਦਾ ਵੇਖਦਾ ਹੈ (ਅਤੇ ਆਖਦਾ ਹੈ ਕਿ)
O Nanak, the Gurmukh beholds Him ever-present, close at hand.
ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥
ਮੇਰਾ ਪਰਮਾਤਮਾ ਸਦਾ ਹਰ ਥਾਂ ਮੌਜੂਦ ਹੈ ।੫।
My God is always fully pervading everywhere. ||5||
ਇਕਿ ਸੇਵਕ ਇਕਿ ਭਰਮਿ ਭੁਲਾਏ ॥
ਕਈ (ਜੀਵਾਂ ਨੂੰ ਉਸ ਨੇ ਆਪਣੇ) ਸੇਵਕ ਬਣਾਇਆ ਹੋਇਆ ਹੈ, ਅਤੇ ਕਈ ਜੀਵਾਂ ਨੂੰ ਭਟਕਣਾ (ਪਾ ਕੇ) ਕੁਰਾਹੇ ਪਾਇਆ ਹੋਇਆ ਹੈ ।
Some are selfless servants, while others wander, deluded by doubt.
ਆਪੇ ਕਰੇ ਹਰਿ ਆਪਿ ਕਰਾਏ ॥
ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ,
The Lord Himself does, and causes everything to be done.
ਏਕੋ ਵਰਤੈ ਅਵਰੁ ਨ ਕੋਇ ॥
(ਹਰ ਥਾਂ) ਪਰਮਾਤਮਾ ਆਪ ਹੀ ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ ।
The One Lord is all-pervading; there is no other at all.
ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥
(ਕਿਸੇ ਨੂੰ ਗੁਰਮੁਖ ਅਤੇ ਕਿਸੇ ਨੂੰ ਮਨਮੁਖ ਵੇਖ ਕੇ) ਮਨ ਵਿਚ ਗਿਲਾ ਤਾਂ ਹੀ ਕੀਤਾ ਜਾਏ ਜੇ (ਪਰਮਾਤਮਾ ਤੋਂ ਬਿਨਾ ਕਿਤੇ) ਕੋਈ ਹੋਰ ਹੋਵੇ ।
The mortal might complain, if there were any other.
ਸਤਿਗੁਰੁ ਸੇਵੇ ਕਰਣੀ ਸਾਰੀ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ,
Serve the True Guru; this is the most excellent action.
ਦਰਿ ਸਾਚੈ ਸਾਚੇ ਵੀਚਾਰੀ ॥੬॥
ਵਿਚਾਰਵਾਨ (ਮੰਨੇ ਜਾਂਦੇ) ਹਨ (ਗੁਰੂ ਦੀ ਸਰਨ ਪਏ ਰਹਿਣਾ ਹੀ) ਸਭ ਤੋਂ ਸ੍ਰੇਸ਼ਟ ਕਰਤੱਬ ਹੈ ।੬।
In the Court of the True Lord, you shall be judged true. ||6||
ਥਿਤੀ ਵਾਰ ਸਭਿ ਸਬਦਿ ਸੁਹਾਏ ॥
ਹੇ ਭਾਈ! (ਲੋਕ ਖ਼ਾਸ ਖ਼ਾਸ ਥਿੱਤਾਂ ਤੇ ਵਾਰਾਂ ਨੂੰ ਪਵਿੱਤਰ ਮੰਨ ਕੇ ਖ਼ਾਸ ਖ਼ਾਸ ਧਾਰਮਿਕ ਕਰਮ ਕਰਦੇ ਹਨ ਅਤੇ ਖ਼ਾਸ ਖ਼ਾਸ ਫਲ ਮਿਲਣ ਦੀ ਆਸ ਰੱਖਦੇ ਹਨ, ਪਰ) ਸਾਰੀਆਂ ਥਿੱਤਾਂ ਸਾਰੇ ਵਾਰ (ਤਦੋਂ ਹੀ) ਸੋਹਣੇ ਹਨ (ਜੇ ਮਨੱੁਖ ਗੁਰੂ ਦੇ) ਸ਼ਬਦ ਵਿਚ (ਜੁੜੇ ਰਹਿਣ) ।
All the lunar days, and the days of the week are beautiful, when one contemplates the Shabad.
ਸਤਿਗੁਰੁ ਸੇਵੇ ਤਾ ਫਲੁ ਪਾਏ ॥
(ਮਨੁੱਖ) ਗੁਰੂ ਦੀ ਸਰਨ ਪਏ, ਤਦੋਂ ਹੀ (ਮਨੁੱਖਾ ਜੀਵਨ ਦਾ ਸ੍ਰੇਸ਼ਟ) ਫਲ ਹਾਸਲ ਕਰਦਾ ਹੈ ।
If one serves the True Guru, he obtains the fruits of his rewards.
ਥਿਤੀ ਵਾਰ ਸਭਿ ਆਵਹਿ ਜਾਹਿ ॥
ਇਹ ਥਿੱਤਾਂ ਇਹ ਵਾਰ ਸਾਰੇ ਆਉਂਦੇ ਹਨ ਅਤੇ ਲੰਘ ਜਾਂਦੇ ਹਨ ।
The omens and days all come and go.
ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥
ਗੁਰੂ ਦਾ ਸ਼ਬਦ (ਹੀ) ਅਟੱਲ ਰਹਿਣ ਵਾਲਾ ਹੈ (ਸ਼ਬਦ ਦੀ ਬਰਕਤ ਨਾਲ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਦਾ ਲੀਨ ਰਹਿ ਸਕਦੇ ਹਨ,
But the Word of the Guru's Shabad is eternal and unchanging. Through it, one merges in the True Lord.
ਥਿਤੀ ਵਾਰ ਤਾ ਜਾ ਸਚਿ ਰਾਤੇ ॥
(ਇਹ) ਥਿੱਤਾਂ ਤੇ ਵਾਰ ਤਦੋਂ ਹੀ (ਮਨੁੱਖਾਂ ਲਈ ਭਲੇ ਹੁੰਦੇ ਹਨ) ਜਦੋਂ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ।
The days are auspicious, when one is imbued with Truth.
ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਸਾਰੇ ਜੀਵ ਕਮਜ਼ੋਰ ਆਤਮਕ ਜੀਵਨ ਵਾਲੇ (ਹੋਣ ਕਰ ਕੇ) ਭਟਕਦੇ ਰਹਿੰਦੇ ਹਨ ।੭।
Without the Name, all the false ones wander deluded. ||7||
ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ, ਆਤਮਕ ਮੌਤੇ ਮਰ ਕੇ (ਜਗਤ ਤੋਂ) ਮੰਦੀ ਆਤਮਕ ਹਾਲਤ ਵਿਚ ਹੀ ਜਾਂਦੇ ਹਨ
The self-willed manmukhs die, and dead, they fall into the most evil state.
ਏਕੁ ਨ ਚੇਤਹਿ ਦੂਜੈ ਲੋਭਾਹਿ ॥
(ਕਿਉਂਕਿ) ਉਹ (ਕਦੇ) ਪਰਮਾਤਮਾ ਦਾ ਸਿਮਰਨ ਨਹੀਂ ਕਰਦੇ; ਅਤੇ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ ।
They do not remember the One Lord; they are deluded by duality.
ਅਚੇਤ ਪਿੰਡੀ ਅਗਿਆਨ ਅੰਧਾਰੁ ॥
ਹੇ ਭਾਈ! ਮੂਰਖ ਮਤਿ ਵਾਲਾ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ
The human body is unconscious, ignorant and blind.
ਬਿਨੁ ਸਬਦੈ ਕਿਉ ਪਾਏ ਪਾਰੁ ॥
(ਵਿਕਾਰਾਂ-ਭਰੇ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਸਦਾ ਵਿਕਾਰਾਂ ਵਿਚ ਹੀ ਡੁੱਬਾ ਰਹਿੰਦਾ ਹੈ) ।
Without the Word of the Shabad, how can anyone cross over?
ਆਪਿ ਉਪਾਏ ਉਪਾਵਣਹਾਰੁ ॥
(ਪਰ ਜੀਵ ਦੇ ਵੱਸ ਦੀ ਗੱਲ ਨਹੀਂ), (ਜੀਵਾਂ ਨੂੰ) ਪੈਦਾ ਕਰਨ ਦੀ ਸਮਰਥਾ ਵਾਲੇ ਪਰਮਾਤਮਾ ਨੇ ਆਪ (ਹੀ ਜੀਵਾਂ ਨੂੰ) ਪੈਦਾ ਕੀਤਾ ਹੈ,
The Creator Himself creates.
ਆਪੇ ਕੀਤੋਨੁ ਗੁਰ ਵੀਚਾਰੁ ॥੮॥
(ਉਸ ਨੇ) ਆਪ ਹੀ (ਸਹੀ ਜੀਵਨ ਬਾਰੇ) ਗੁਰੂ ਦਾ (ਦੱਸਿਆ) ਵਿਚਾਰ ਬਣਾਇਆ ਹੋਇਆ ਹੈ (ਗੁਰੂ ਦੇ ਰਸਤੇ ਉੱਤੇ ਉਹ ਆਪ ਹੀ ਜੀਵਾਂ ਨੂੰ ਤੋਰਦਾ ਹੈ) ।੮।
He Himself contemplates the Guru's Word. ||8||
ਬਹੁਤੇ ਭੇਖ ਕਰਹਿ ਭੇਖਧਾਰੀ ॥
ਹੇ ਭਾਈ! ਨਿਰੇ ਧਾਰਮਿਕ ਪਹਿਰਾਵੇ ਦਾ ਆਸਰਾ ਲੈਣ ਵਾਲੇ ਮਨੁੱਖ ਅਨੇਕਾਂ ਭੇਖ ਕਰਦੇ ਰਹਿੰਦੇ ਹਨ,
The religious fanatics wear all sorts of religious robes.
ਭਵਿ ਭਵਿ ਭਰਮਹਿ ਕਾਚੀ ਸਾਰੀ ॥
(ਤੀਰਥ ਆਦਿਕ ਕਈ ਥਾਈਂ) ਭੌਂ ਭੋਂ ਕੇ ਭਟਕਦੇ ਰਹਿੰਦੇ ਹਨ, (ਅਜਿਹੇ ਮਨੁੱਖ) ਕੱਚੀਆਂ ਨਰਦਾਂ (ਵਾਂਗ ਵਿਕਾਰਾਂ ਤੋਂ ਮਾਰ ਖਾਂਦੇ ਹੀ ਰਹਿੰਦੇ ਹਨ)
They roll around and wander around, like the false dice on the board.
ਐਥੈ ਸੁਖੁ ਨ ਆਗੈ ਹੋਇ ॥
ਉਹਨਾਂ ਨੂੰ ਆਤਮਕ ਆਨੰਦ ਨਾਹ ਇਸ ਲੋਕ ਵਿਚ ਮਿਲਦਾ ਹੈ ਨਾਹ ਪਰਲੋਕ ਵਿਚ ਮਿਲਦਾ ਹੈ ।
They find no peace, here or hereafter.
ਮਨਮੁਖ ਮੁਏ ਅਪਣਾ ਜਨਮੁ ਖੋਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।
The self-willed manmukhs waste away their lives, and die.
ਸਤਿਗੁਰੁ ਸੇਵੇ ਭਰਮੁ ਚੁਕਾਏ ॥
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ,
Serving the True Guru, doubt is driven away.
ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥
ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ।੯।
Deep within the home of the heart, one finds the Mansion of the True Lord's Presence. ||9||
ਆਪੇ ਪੂਰਾ ਕਰੇ ਸੁ ਹੋਇ ॥
ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ (ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ)
Whatever the Perfect Lord does, that alone happens.
ਏਹਿ ਥਿਤੀ ਵਾਰ ਦੂਜਾ ਦੋਇ ॥
ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ ।
Concern with these omens and days leads only to duality.
ਸਤਿਗੁਰ ਬਾਝਹੁ ਅੰਧੁ ਗੁਬਾਰੁ ॥
ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ,
Without the True Guru, there is only pitch darkness.
ਥਿਤੀ ਵਾਰ ਸੇਵਹਿ ਮੁਗਧ ਗਵਾਰ ॥
(ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ ।
Only idiots and fools worry about these omens and days.
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ,
O Nanak, the Gurmukh obtains understanding and realization;
ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥
ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੦।੨।
he remains forever merged in the Name of the One Lord. ||10||2||