ਮਾਝ ਮਹਲਾ ੫ ॥
Maajh, Fifth Mehl:
ਮਨੁ ਤਨੁ ਰਤਾ ਰਾਮ ਪਿਆਰੇ ॥
(ਹੇ ਭਾਈ ! ਜੇ ਤੂੰ ਇਹ ਲੋੜਦਾ ਹੈਂ ਕਿ ਤੇਰਾ) ਮਨ (ਤੇਰਾ) ਸਰੀਰ ਪਿਆਰੇ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਰਹੇ
My mind and body are imbued with love for the Lord.
ਸਰਬਸੁ ਦੀਜੈ ਅਪਨਾ ਵਾਰੇ ॥
(ਤਾਂ) ਆਪਣਾ ਸਭ ਕੁਛ ਸਦਕੇ ਕਰ ਕੇ (ਉਸ ਪ੍ਰੇਮ ਦੇ ਵੱਟੇ) ਦੇ ਦੇਣਾ ਚਾਹੀਦਾ ਹੈ
I sacrifice everything for Him.
ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥
ਅੱਠੇ ਪਹਰ ਗੋਬਿੰਦ ਦੇ ਗੁਣ ਗਾਣੇ ਚਾਹੀਦੇ ਹਨ । (ਹੇ ਭਾਈ !) ਕੋਈ ਇੱਕ ਸਾਹ (ਲੈਂਦਿਆਂ ਭੀ ਪਰਮਾਤਮਾ ਨੂੰ) ਨਾਹ ਭੁਲਾ ।੧।
Twenty-four hours a day, sing the Glorious Praises of the Lord of the Universe. Do not forget Him, for even one breath. ||1||
ਸੋਈ ਸਾਜਨ ਮੀਤੁ ਪਿਆਰਾ ॥
ਉਹੀ ਸੱਜਣ-ਪ੍ਰਭੂ ਦਾ ਪਿਆਰਾ ਮਿਤ੍ਰ ਹੈ ।
He is a companion, a friend, and a beloved of mine,
ਰਾਮ ਨਾਮੁ ਸਾਧਸੰਗਿ ਬੀਚਾਰਾ ॥
ਜੇਹੜਾ ਮਨੁੱਖ ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੇ ਨਾਮ ਨੰੂ ਵਿਚਾਰਦਾ ਹੈ।
who reflects upon the Lord's Name, in the Company of the Holy.
ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥
ਸਾਧ ਸੰਗਤਿ ਵਿਚ (ਰਿਹਾਂ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਤੇ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ ।੨।
In the Saadh Sangat, the Company of the Holy, cross over the world-ocean, and the noose of death shall be cut away. ||2||
ਚਾਰਿ ਪਦਾਰਥ ਹਰਿ ਕੀ ਸੇਵਾ ॥
(ਹੇ ਭਾਈ !) ਪਰਮਾਤਮਾ ਦੀ ਸੇਵਾ-ਭਗਤੀ ਹੀ (ਦੁਨੀਆ ਦੇ ਪ੍ਰਸਿਧ) ਚਾਰ ਪਦਾਰਥ ਹਨ ।
The four cardinal blessings are obtained by serving the Lord.
ਪਾਰਜਾਤੁ ਜਪਿ ਅਲਖ ਅਭੇਵਾ ॥
(ਹੇ ਭਾਈ !) ਅਲੱਖ ਅਭੇਵ ਪ੍ਰਭੂ ਦਾ ਨਾਮ ਜਪ, ਇਹੀ ਪਾਰਜਾਤ (-ਰੱੁਖ ਮਨੋਕਾਮਨਾ ਪੂਰੀਆਂ ਕਰਨ ਵਾਲਾ) ਹੈ ।
The Elysian Tree, the source of all blessings, is meditation on the Unseen and Unknowable Lord.
ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥
ਜਿਸ ਮਨੱੁਖ (ਦੇ ਅੰਦਰੋਂ) ਗੁਰੂ ਨੇ ਕਾਮ ਦੂਰ ਕਰ ਦਿੱਤਾ ਹੈ ਕੋ੍ਰਧ ਦੂਰ ਕਰ ਦਿੱਤਾ ਜਿਸ ਦੇ ਸਾਰੇ ਪਾਪ ਗੁਰੂ ਨੇ ਕੱਟ ਦਿੱਤੇ ਹਨ, ਉਸ ਦੀ (ਹਰੇਕ ਕਿਸਮ ਦੀ) ਆਸਾ ਪੂਰੀ ਹੋ ਗਈ ।੩।
The Guru has cut out the sinful mistakes of sexual desire and anger, and my hopes have been fulfilled. ||3||
ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥
(ਹੇ ਭਾਈ !) ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਣ, ਉਸ ਨੂੰ ਸਾਧ ਸੰਗਤਿ ਵਿਚ ਪਰਮਾਤਮਾ ਮਿਲ ਪੈਂਦਾ ਹੈ ।
That mortal who is blessed by perfect destiny meets the Lord, the Sustainer of the Universe, in the Company of the Holy.
ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥
ਹੇ ਨਾਨਕ ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਘਰ-ਬਾਰੀ ਹੁੰਦਾ ਹੋਇਆ ਹੀ ਮਾਇਆ ਤੋਂ ਨਿਰਲੇਪ ਰਹਿੰਦਾ ਹੈ ਤੇ ਉਹ ਪ੍ਰਭੂ ਦੇ ਦਰ ਤੇ ਕਬੂਲ ਹੁੰਦਾ ਹੈ ।੪।੪੦।੪੭।
O Nanak, if the Naam, the Name of the Lord, dwells within the mind, one is approved and accepted, whether he is a house-holder or a renunciate. ||4||40||47||