ਬਿਲਾਵਲੁ ਮਹਲਾ ੫ ਛੰਤ
Bilaaval, Fifth Mehl, Chhant:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥
ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ ।
Come, O my sisters, come, O my companions, and let us remain under the Lord's control. Let's sing the Songs of Bliss of our Husband Lord.
ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥
ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ ।
Renounce your pride, O my companions, renounce your egotistical pride, O my sisters, so that you may become pleasing to your Beloved.
ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥
ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ,
Renounce pride, emotional attachment, corruption and duality, and serve the One Immaculate Lord.
ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥
ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ ।
Hold tight to the Sanctuary of the Feet of the Merciful Lord, your Beloved, the Destroyer of all sins.
ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥
ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ ।
Be the slave of His slaves, forsake sorrow and sadness, and do not bother with other devices.
ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
(ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ।੧।
Prays Nanak, O Lord, please bless me with Your Mercy, that I may sing Your songs of bliss. ||1||
ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥
ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ,
The Ambrosial Naam, the Name of my Beloved, is like a cane to a blind man.
ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥
(ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ) ।
Maya seduces in so many ways, like a beautiful enticing woman.
ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥
ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ)
This enticer is so incredibly beautiful and clever; she entices with countless suggestive gestures.
ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥
ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ ।
Maya is stubborn and persistent; she seems so sweet to the mind, and then he does not chant the Naam.
ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥
ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ), ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ), ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ), ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ ।
At home, in the forest, on the banks of sacred rivers, fasting, worshipping, on the roads and on the shore, she is spying.
ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥
ਨਾਨਕ ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ ।੨।
Prays Nanak, please bless me with Your Kindness, Lord; I am blind, and Your Name is my cane. ||2||
ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ ।
I am helpless and masterless; You, O my Beloved, are my Lord and Master. As it pleases You, so do You protect me.
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥
ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ ।
I have no wisdom or cleverness; what face should I put on to please You?
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥
ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ ।
I am not clever, skillful or wise; I am worthless, without any virtue at all.
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥
ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ—ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ ।
I have no beauty or pleasing smell, no beautiful eyes. As it pleases You, please preserve me, O Lord.
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥
ਹੇ ਤਰਸ ਦੇ ਮਾਲਕ ਪ੍ਰਭੂ! (ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ । ਤੂੰ ਕਿਹੋ ਜਿਹਾ ਹੈਂ—ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ ।
His victory is celebrated by all; how can I know the state of the Lord of Mercy?
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ ।੩।
Prays Nanak, I am the servant of Your servants; as it pleases You, please preserve me. ||3||
ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥
ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ ।
I am the fish, and You are the water; without You, what can I do?
ਮੋਹਿ ਚਾਤ੍ਰਿਕ ਤੁਮ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥
ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ।
I am the rainbird, and You are the rain-drop; when it falls into my mouth, I am satisfied.
ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥
(ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੰੂਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ ।
When it falls into my mouth, my thirst is quenched; You are the Lord of my soul, my heart, my breath of life.
ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥
ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ । ਹੇ ਪਿਆਰੇ! ਮੈਨੂੰ) ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ ।
Touch me, and caress me, O Lord, You are in all; let me meet You, so that I may be emancipated.
ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥
ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ, ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ—) ਹੇ ਹਨੇਰੇ! (ਮਾਇਆ ਦੇ ਮੋਹ ਦੇ ਹਨੇਰੇ! ਮੇਰੇ ਅੰਦਰੋਂ) ਦੂਰ ਹੋ ਜਾ ।
In my consciousness I remember You, and the darkness is dispelled, like the chakvi duck, which longs to see the dawn.
ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥
ਨਾਨਕ ਬੇਨਤੀ ਕਰਦਾ ਹੈ—ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੱੁਲ ਨਹੀਂ ਸਕਦਾ ।੪।
Prays Nanak, O my Beloved, please unite me with Yourself; the fish never forgets the water. ||4||
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ ।
Blessed, blessed is my destiny; my Husband Lord has come into my home.
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥
(ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ ।
The gate of my mansion is so beautiful, and all my gardens are so green and alive.
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥
ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤਿ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ ।
My peace-giving Lord and Master has rejuvenated me, and blessed me with great joy, bliss and love.
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥
ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ) ।ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ?
My Young Husband Lord is eternally young, and His body is forever youthful; what tongue can I use to chant His Glorious Praises?
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥
ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ ।
My bed is beautiful; gazing upon Him, I am fascinated, and all my doubts and pains are dispelled.
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ ।੫।੩।
Prays Nanak, my hopes are fulfilled; my Lord and Master is unlimited. ||5||1||3||