ਮਃ ੩ ॥
Third Mehl:
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥
ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ ।
Be happy and sing in Bilaaval, when the Naam, the Name of the Lord, is in your mouth.
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥
ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ ।
The melody and music, and the Word of the Shabad are beautiful, when one focuses his meditation on the celestial Lord.
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥
ਹੇ ਭਾਈ! (ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ।
So leave behind the melody and music, and serve the Lord; then, you shall obtain honor in the Court of the Lord.
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
ਹੇ ਨਾਨਕ! (ਆਖ—) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ ।੨।
O Nanak, as Gurmukh, contemplate God, and rid your mind of egotistical pride. ||2||