ਪਉੜੀ ॥
Pauree:
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥
ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ ।
O Lord God, You Yourself are inaccessible; You formed everything.
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥
(ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ!
You Yourself are totally permeating and pervading the entire universe.
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥
(ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ ।
You Yourself are absorbed in the state of deep meditation; You Yourself sing Your Glorious Praises.
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥
ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ ।
Meditate on the Lord, O devotees, day and night; He shall deliver you in the end.
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।
Those who serve the Lord, find peace; they are absorbed in the Name of the Lord. ||1||